11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ 15 ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨ ਕੀਤੇ ਕਾਬੂ

ਸੰਗਤ ਮੰਡੀ, 11ਸਤੰਬਰ (ਦੀਪਕ ਸ਼ਰਮਾ) ਥਾਣਾ ਸੰਗਤ (ਬਠਿੰਡਾ-ਡੱਬਵਾਲੀ) ਅਧੀਨ ਹਰਿਆਣਾ ਦੀ ਹੱਦ ਤੇ ਪੈਂਦੀ ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਇੱਕ ਗਸਤ ਦੇ ਦੌਰਾਨ...

ਅਜੀਤ ਡੈਸਕ 11-09-2026

ਸੰਗਤ ਮੰਡੀ, 11ਸਤੰਬਰ (ਦੀਪਕ ਸ਼ਰਮਾ) ਥਾਣਾ ਸੰਗਤ (ਬਠਿੰਡਾ-ਡੱਬਵਾਲੀ) ਅਧੀਨ ਹਰਿਆਣਾ ਦੀ ਹੱਦ ਤੇ ਪੈਂਦੀ ਪੁਲਿਸ ਚੌਂਕੀ ਪਥਰਾਲਾ ਦੀ ਪੁਲਿਸ ਪਾਰਟੀ ਨੇ ਇੱਕ ਗਸਤ ਦੇ ਦੌਰਾਨ 15 ਗ੍ਰਾਮ ਚਿੱਟੇ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਚੌਂਕੀ ਪਥਰਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਧਰਮਵੀਰ ਸਿੰਘ ਵੱਲੋਂ ਸੱਕੀ ਬੰਦਿਆਂ ਦੇ ਸੰਬੰਧ ਵਿਚ ਗਸਤ ਕੀਤੀ ਜਾ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਕਿਸ਼ਨਪੁਰਾ ਤੋਂ ਪਿੰਡ ਪੱਕਾ ਨੂੰ ਜਾ ਰਹੀ ਸੀ ਤਾਂ ਰਸਤੇ ਦੇ ਵਿੱਚ ਦੋ ਨੌਜਵਾਨ ਸ਼ੱਕੀ ਹਾਲਤ ਦੇ ਵਿਚ ਬੈਠੇ ਦਿਖਾਈ ਦਿੱਤੇ ਜਦ ਪੁਲਿਸ ਨੇ ਸ਼ੱਕ ਪੈਣ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 15 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਹੈ ਕਿ ਕਾਬੂ ਕੀਤੇ ਗਏ ਨੌਜਵਾਨਾਂ ਦੀ ਪਛਾਣ ਬੂਟਾ ਰਾਮ ਅਤੇ ਲਵਦੀਪ ਸਿੰਘ ਵਾਸੀ ਪਿੰਡ ਗੁਰਥੜੀ ਦੇ ਤੌਰ ’ਤੇ ਹੋਈ ਹੈ ਹੈ ਜਿਨ੍ਹਾਂ ਦੇ ਖ਼ਿਲਾਫ਼ ਥਾਣਾ ਸੰਗਤ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਨਾਂ ਨੂੰ ਕਿ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਇਹਨਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਤਾਂ ਜੋ ਕਿ ਹੋਰ ਵੀ ਡੁੰਘਾਈ ਦੇ ਨਾਲ ਪੁੱਛ ਪੜਤਾਲ ਕੀਤੀ ਜਾ ਸਕੇ

ਪਿਛਲੀ ਖ਼ਬਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵੱਲੋਂ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਚ ਭਾਜਪਾ ਕੱਢੇਗੀ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’