11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਰਧਮਾਨ ਗਰਾਊਂਡ ਦੇ ਮੇਲੇ ’ਚ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਪੁਲਿਸ ’ਤੇ ਕਾਰਵਾਈ ਨਾ ਕਰਨ ਦੇ ਦੋਸ਼

ਲੁਧਿਆਣਾ 11 ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਦੀ ਵਰਧਮਾਨ ਗਰਾਊਂਡ ਵਿਚ ਲੱਗੇ ਮੇਲੇ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ...

ਅਜੀਤ ਡੈਸਕ 11-09-2026

ਲੁਧਿਆਣਾ 11 ਸਤੰਬਰ (ਪ੍ਰਦੀਪ ਭੰਡਾਰੀ) - ਲੁਧਿਆਣਾ ਦੀ ਵਰਧਮਾਨ ਗਰਾਊਂਡ ਵਿਚ ਲੱਗੇ ਮੇਲੇ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਹੋ ਗਏ ਹਨ। ਮੇਲਾ ਦੇਖਣ ਗਏ ਕੁਝ ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਦੋ ਨੌਜਵਾਨ ਜ਼ਖ਼ਮੀ ਹੋ ਗਏ। 

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਹਮਲੇ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਕਥਿਤ ਤੌਰ ’ਤੇ ਬਣਦੀ ਕਾਰਵਾਈ ਨਹੀਂ ਕੀਤੀ ਗਈ। ਇਸ ਤੋਂ ਨਾਰਾਜ਼ ਪਰਿਵਾਰ ਨੇ ਥਾਣਾ ਮੋਤੀ ਨਗਰ ਦੇ ਬਾਹਰ ਧਰਨਾ ਲਗਾ ਕੇ ਪੁਲਿਸ ਖ਼ਿਲਾਫ਼ ਰੋਸ ਜ਼ਾਹਰ ਕੀਤਾ।

ਤਾਜਪੁਰ ਰੋਡ ਸ਼ਨੀ ਮੰਦਿਰ ਦੇ ਪ੍ਰਧਾਨ ਮੁਕੇਸ਼ ਖੁਰਾਣਾ, ਭਾਜਪਾ ਕੌਂਸਲਰ ਅਨਿਲ ਭਾਰਦਵਾਜ ਅਤੇ ਮਨੋਜ ਚੋਹਾਨ ਵੱਲੋਂ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਮੇਲੇ ਵਿਚ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਉੱਠ ਰਹੇ ਹਨ ਕਿ ਆਖ਼ਰਕਾਰ ਮੇਲਾ ਦੇਖਣ ਆਏ ਲੋਕਾਂ ਦੀ ਸੁਰੱਖਿਆ ਲਈ ਕੀ ਇੰਤਜ਼ਾਮ ਕੀਤੇ ਗਏ ਸਨ।
ਓਧਰ ਥਾਣਾ ਮੋਤੀਨਗਰ ਦੇ ਇੰਚਾਰਜ ਭੁਪਿੰਦਰ ਸਿੰਘ ਨੇ ਕਿਹਾ ਕਿ ਪੀੜਿਤ ਪਰਿਵਾਰ ਨੂੰ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਹੈ, ਜੋ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ l

ਹੁਣ ਦੇਖਣਾ ਹੋਵੇਗਾ ਕਿ ਪੁਲਿਸ ਇਸ ਮਾਮਲੇ ਵਿਚ ਕੀ ਕਾਰਵਾਈ ਕਰਦੀ ਹੈ ਅਤੇ ਪੀੜਤ ਪਰਿਵਾਰ ਨੂੰ ਕਦੋਂ ਇਨਸਾਫ਼ ਮਿਲਦਾ ਹੈ।

 

ਪਿਛਲੀ ਖ਼ਬਰ ਮੁਲਾਜ਼ਮਾਂ ਦੀ ਹੜਤਾਲ ਕਾਰਨ ਰਾਏਕੋਟ ਦੀਆਂ ਸਰਕਾਰੀ ਬੈਂਕਾਂ ਰਹੀਆਂ ਬੰਦ ਅਗਲੀ ਖ਼ਬਰ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵੱਲੋਂ ਦੇਸ਼ ਭਰ ’ਚ ਵਿਰੋਧ ਪ੍ਰਦਰਸ਼ਨ