11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨੀ ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ

ਅਜਨਾਲਾ (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜ੍ਹੀ ਦੂਰ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਚੌਕੀ ਫਤਿਹਪੁਰ ਨੇੜਿਓਂ ਬੀ.ਐੱਸ.ਐੱਫ. ਵੱਲੋਂ ਇੱਕ ਪਾਕਿਸਤਾਨੀ ਡਰੋਨ ਅਤੇ ਕਰੀਬ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਅਜੀਤ ਡੈਸਕ 11-09-2026

ਅਜਨਾਲਾ (ਅੰਮ੍ਰਿਤਸਰ), 11 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਥੋੜ੍ਹੀ ਦੂਰ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੀ ਚੌਕੀ ਫਤਿਹਪੁਰ ਨੇੜਿਓਂ ਬੀ.ਐੱਸ.ਐੱਫ. ਵੱਲੋਂ ਇੱਕ ਪਾਕਿਸਤਾਨੀ ਡਰੋਨ ਅਤੇ ਕਰੀਬ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਬਰਾਮਦ ਕੀਤੀ ਹੈਰੋਇਨ ਦੋ ਪੈਕੇਟਾਂ ਵਿਚ ਸੀ, ਜਿਸ ਦਾ ਵਜ਼ਨ 1 ਕਿੱਲੋ 60 ਗ੍ਰਾਮ ਦੱਸਿਆ ਜਾ ਰਿਹਾ ਹੈ I ਬੀ.ਐੱਸ.ਐੱਫ. ਵੱਲੋਂ ਡਰੋਨ ਅਤੇ ਹੈਰੋਇਨ ਨੂੰ ਅਗਲੀ ਕਾਨੂੰਨੀ ਕਾਰਵਾਈ ਲਈ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਦੱਸਿਆ ਕਿ ਬੀ.ਐੱਸ.ਐੱਫ. ਦੀ 45 ਬਟਾਲੀਅਨ ਵੱਲੋਂ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਨੂੰ ਡਰੋਨ ਅਤੇ ਹੈਰੋਇਨ ਸਮੇਤ ਲਿਖਤੀ ਪੱਤਰ ਸੌਂਪਿਆ ਗਿਆ ਸੀ। ਇਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਡਰੋਨ ਰਾਹੀਂ ਹੈਰੋਇਨ ਕਿਸ ਮਕਸਦ ਨਾਲ ਭਾਰਤੀ ਖੇਤਰ ਵਿੱਚ ਪਹੁੰਚਾਈ ਗਈ ਸੀ ਤੇ ਇਹ ਹੈਰੋਇਨ ਇਥੋਂ ਕਿਸ ਨੇ ਪ੍ਰਾਪਤ ਕਰਨੀ ਸੀ I

ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਗਲੀ ਖ਼ਬਰ ਰਾਜਨੀਤੀ ਕਰਨ ਦੀ ਬਜਾਏ ਗੁਲਜਾਰ ਸਿੰਘ ਦੇ ਪਰਿਵਾਰ ਨਾਲ ਖੜ੍ਹਿਆ ਜਾਵੇ - ਢੀਂਡਸਾ