11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ

ਦਿੜ੍ਹਬਾ ਮੰਡੀ,11 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਛਾਜਲੀ) ਪਿੰਡ ਤੁਰਵੰਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਅੱਜ ਕਾਂਗਰਸ ਦੇ ਪੰਜਾਬ ਪ੍ਰਧਾਨ ...

ਅਜੀਤ ਡੈਸਕ 11-09-2026

ਦਿੜ੍ਹਬਾ ਮੰਡੀ,11 ਸਤੰਬਰ (ਜਸਵੀਰ ਸਿੰਘ ਔਜਲਾ, ਹਰਬੰਸ ਛਾਜਲੀ) ਪਿੰਡ ਤੁਰਵੰਜਾਰਾ ਦੇ ਵਸਨੀਕ ਗੁਲਜ਼ਾਰ ਸਿੰਘ ਦੀ ਮੌਤ ਤੋਂ ਬਾਅਦ ਅੱਜ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਿੰਡ ਤੁਰਵੰਜਾਰਾ ਵਿਖੇ ਪਹੁੰਚੇ। ਉਨ੍ਹਾਂ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਇਕ ਲੱਖ ਰੁਪਏ ਦੀ ਨਕਦ ਰਾਸ਼ੀ ਦਿੰਦਿਆਂ ਪਰਿਵਾਰ ਨੂੰ ਹੌਸਲਾ ਦਿੱਤਾ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਤੇ ਵਿਸ਼ਵਾਸ ਨਹੀਂ ਹੈ ਜਾਂਚ ਕਿਸੇ ਵੀ ਏਜੰਸੀ ਤੋਂ ਕਰਵਾ ਲਉ ਪਰ ਜਾਂਚ ਹਾਈ ਕੋਰਟ ਜਾ ਸੁਪਰੀਮ ਕੋਰਟ ਦੇ ਜੱਜ ਦੀ ਦੇਖਰੇਖ ਹੇਠ ਹੋਣੀ ਚਾਹੀਦੀ ਹੈ ।

ਪਿਛਲੀ ਖ਼ਬਰ ਅਣ-ਐਲਾਨੇ ਪਾਵਰਕਾਮ ਕੱਟਾਂ ਤੋਂ ਭੜਕੇ ਕਿਸਾਨ, ਬੀਕੇਯੂ ਡਕੌਂਦਾ ਵਲੋਂ ਰਾਏਕੋਟ ਵਿਖੇ ਜ਼ੋਰਦਾਰ ਰੋਸ ਧਰਨਾ ਅਗਲੀ ਖ਼ਬਰ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਪਾਕਿਸਤਾਨੀ ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ