ਸੰਗਰੂਰ, 11 ਸਤੰਬਰ (ਧੀਰਜ ਪਸੋਰੀਆ)- ਜ਼ਿਲ੍ਹਾ ਬਾਰ ਸੰਗਰੂਰ ਦੀਆਂ ਅੱਜ ਹੋਈਆਂ ਚੋਣਾਂ ਵਿਚ ਗੁਰਪ੍ਰੀਤ ਸਿੰਘ ਚੱਠਾ ਜ਼ਿਲ੍ਹਾ ਬਾਰ ਦੇ ਪ੍ਰਧਾਨ ਚੁਣੇ ਗਏ ਹਨ। ਉਹ 21 ਵੋਟਾਂ ਦੇ ਫ਼ਰਕ ਨਾਲ ਜੇਤੂ ਕਰਾਰ ਦਿੱਤੇ ਗਏ ਹਨ।
ਦਵਿੰਦਰ ਸਿੰਘ ਉਪ ਪ੍ਰਧਾਨ, ਸੰਸਾਰ ਸਿੰਘ ਮਾਨ ਸੈਕਟਰੀ ਅਤੇ ਪਰਵਿੰਦਰ ਕੌਰ ਨੂੰ ਖਜ਼ਾਨਚੀ ਚੁਣਿਆ ਗਿਆ ਹੈ। ਇਨ੍ਹਾਂ ਦੀ ਜਿੱਤ ਤੇ ਵਕੀਲਾਂ ਵਲੋਂ ਪਟਾਕੇ ਚਲਾ ਕੇ ਅਤੇ ਭੰਗੜੇ ਪਾ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।