11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹਠੂਰ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਕਾਬੂ

ਜਗਰਾਉਂ (ਲੁਧਿਆਣਾ), 11 ਸਤੰਬਰ (ਕੁਲਦੀਪ ਸਿੰਘ ਲੋਹਟ)- ਥਾਣਾ ਹਠੂਰ ਪੁਲਿਸ ਨੇ ਨਸ਼ਿਆਂ ਵਿਰੁੱਧ...

ਅਜੀਤ ਡੈਸਕ 11-09-2026

ਜਗਰਾਉਂ (ਲੁਧਿਆਣਾ), 11 ਸਤੰਬਰ (ਕੁਲਦੀਪ ਸਿੰਘ ਲੋਹਟ)- ਥਾਣਾ ਹਠੂਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਚਾਰ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ 11 ਸਤੰਬਰ ਨੂੰ ਇਲਾਕੇ ਵਿਚ ਗਸ਼ਤ ਦੌਰਾਨ ਪਿੰਡ ਡੱਲਾ ਵਿਚ ਕੀਤੀ ਗਈ। ਥਾਣਾ ਹਠੂਰ ਦੇ ਮੁੱਖ ਅਫ਼ਸਰ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਪਰਮਿੰਦਰ ਸਿੰਘ ਉਰਫ਼ ਬੰਟੀ, ਹਰਮਨਦੀਪ ਸਿੰਘ ਉਰਫ਼ ਹਰਮਨ, ਹੈਰੀ ਸਿੰਘ ਉਰਫ਼ ਹੈਰੀ ਅਤੇ ਸੁਰਦੇਵ ਸਿੰਘ ਉਰਫ਼ ਸਵੀ ਉਰਫ਼ ਸੁਰਦੀਪ ਸਿੰਘ ਨੂੰ ਕਾਬੂ ਕੀਤਾ।

ਪੁਲਿਸ ਅਨੁਸਾਰ ਮੁਲਜ਼ਮਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਵਿਰੁੱਧ ਥਾਣਾ ਹਠੂਰ ਵਿਚ ਮੁਕੱਦਮਾ ਨੰਬਰ 159, ਮਿਤੀ 11.09.2026, ਅਧੀਨ ਧਾਰਾ 22/61/85 ਐਨ.ਡੀ.ਪੀ.ਐੱਸ. ਐਕਟ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਵਿਅਕਤੀ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਨਾਭਾ ਦੀਆਂ ਚੋਣਾਂ ਦੌਰਾਨ ਐਡਵੋਕੇਟ ਮੂੰਗੋ ਦੇ ਗਰੁੱਪ ਨੇ ਕੀਤੀ ਜਿੱਤ ਪ੍ਰਾਪਤ