12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

42 ਐਨ.ਡੀ.ਪੀ.ਐੱਸ. ਮਾਮਲਿਆਂ 'ਚ 61 ਮੁਲਜ਼ਮ ਗ੍ਰਿਫ਼ਤਾਰ, 406 ਗ੍ਰਾਮ ਹੈਰੋਇਨ ਅਤੇ 737 ਨਸ਼ੀਲੀਆਂ ਗੋਲੀਆਂ ਬਰਾਮਦ

ਮਲੇਰਕੋਟਲਾ, 12 ਸਤੰਬਰ (ਮੁਹੰਮਦ ਹਨੀਫ ਥਿੰਦ)- ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ, ਜਨਾਬ...

ਅਜੀਤ ਡੈਸਕ 12-09-2026

ਮਲੇਰਕੋਟਲਾ, 12 ਸਤੰਬਰ (ਮੁਹੰਮਦ ਹਨੀਫ ਥਿੰਦ)- ਸੀਨੀਅਰ ਕਪਤਾਨ ਪੁਲਿਸ ਮਲੇਰਕੋਟਲਾ, ਜਨਾਬ ਹਰਕਮਲਪ੍ਰੀਤ ਸਿੰਘ ਖੱਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਪੁਲਿਸ ਵਲੋਂ ਐਨ.ਡੀ.ਪੀ.ਐੱਸ. ਐਕਟ ਤਹਿਤ 42 ਮੁਕਦਮੇ ਦਰਜ ਕਰਕੇ 61 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮਾਮਲਿਆਂ ਵਿਚ ਪੁਲਿਸ ਵਲੋਂ 406 ਗ੍ਰਾਮ ਹੈਰੋਇਨ ਅਤੇ 737 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਵਿਚ ਉਹ ਵੀ ਆਪਣਾ ਪੂਰਨ ਤੌਰ ਤੇ ਸਹਿਯੋਗ ਕਰਨ।

ਪਿਛਲੀ ਖ਼ਬਰ ਬੱਸ ਤੇ ਟਰੱਕ ਦੀ ਭਿਆਨਕ ਟੱਕਰ: ਟਰੱਕ ਚਾਲਕ ਦੀ ਮੌਤ, 8 ਸਵਾਰੀਆਂ ਜ਼ਖ਼ਮੀ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਤਿਸ਼ਬਾਜੀ ਤੇ ਦੀਪਮਾਲਾ ਦੇਖਣ ਲਈ ਸੰਗਤਾਂ ਦਾ ਭਾਰੀ ਇਕੱਠ