13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਵਿਚ ਸ਼ਿਰਕਤ ਕੀਤੀ ਗਈ

ਮੋਹਾਲੀ, 13 ਸਤੰਬਰ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ...

ਅਜੀਤ ਡੈਸਕ 13-09-2026

ਮੋਹਾਲੀ, 13 ਸਤੰਬਰ- ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤੀ ਸਮਾਰੋਹ ਵਿਚ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ 30 ਅਗਸਤ ਨੂੰ ਸ਼ੁਰੂ ਹੋਏ ਇਸ ਟੂਰਨਾਮੈਂਟ ਨੇ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਇਕ ਬਿਹਤਰੀਨ ਮੰਚ ਪ੍ਰਦਾਨ ਕੀਤਾ ਹੈ।

ਫਾਈਨਲ ਖੇਡ ਰਹੀਆਂ ਟੀਮਾਂ 'ਲੁਧਿਆਣਾ ਲਾਇਨਜ਼' ਅਤੇ 'ਅੰਮ੍ਰਿਤਸਰ ਸੂਰਮਾਸ' ਸਮੇਤ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਖੇਡ ਅਤੇ ਜਜ਼ਬੇ ਲਈ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸਾਡੇ ਯਤਨ ਲਗਾਤਾਰ ਜਾਰੀ ਰਹਿਣਗੇ। 

ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਕ੍ਰਿਸ਼ਨ ਕੁਮਾਰ ਭਾਗੀ ਬਾਂਦਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਅਗਲੀ ਖ਼ਬਰ ਧੀ ਦੇ ਵਿਛੋੜੇ ਦਾ ਦਰਦ ਨਾ ਸਹਾਰਦਿਆਂ ਪਿਓ ਨੇ ਨਿਗਲੀ ਜ਼ਹਿਰੀਲੀ ਵਸਤੂ