14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਜਾਰੀ

ਚੰਡੀਗੜ੍ਹ, 14 ਸਤੰਬਰ - ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਜਾਰੀ...

ਅਜੀਤ ਡੈਸਕ 14-09-2026

ਚੰਡੀਗੜ੍ਹ, 14 ਸਤੰਬਰ -  ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਜਾਰੀ ਕੀਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਵੇਗਾ। ਟੂਰਨਾਮੈਂਟ ਦੇ ਮੈਚ ਪੰਜਾਬ ਵਿਚ ਹੋਣਗੇ। ਮੈਚ ਜਲੰਧਰ ਤੇ ਮੁਹਾਲੀ ਵਿਚ ਹੋਣਗੇ। ਉਨ੍ਹਾਂ ਕਿਹਾ ਕਿ  ਪੰਜਾਬ ਨੂੰ ਹਾਕੀ ਲਈ ਬਹੁਤ ਵੱਡਾ ਈਵੈਂਟ ਮਿਲ ਰਿਹਾ ਹੈ। ਅਸੀਂ ਖਿਡਾਰੀਆਂ ਨੂੰ ਨੈਸ਼ਨਲ ਲੈਵਲ ਦੀਆਂ ਸੁਵਿਧਾਵਾਂ ਦੇਵਾਂਗੇ।
ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧਰ ਵਿਚ ਹੋਵੇਗੀ। ਫਾਈਨਲ ਮੈਚ 5 ਨਵੰਬਰ ਨੂੰ ਮੁਹਾਲੀ ਵਿਖੇ ਹੋਵੇਗਾ। ਟੂਰਨਾਮੈਂਟ ਵਿਚ ਭਾਰਤ ਸਮੇਤ ਪਾਕਿਸਤਾਨ, ਚੀਨ, ਜਪਾਨ, ਮਲੇਸ਼ੀਆ, ਕੋਰੀਆ ਦੀਆਂ ਟੀਮਾਂ  ਹਿੱਸਾ ਲੈਣਗੀਆਂ ਜਦਕਿ ਓਮਾਨ ਅਤੇ ਬੰਗਲਾਦੇਸ਼ ਰਿਜ਼ਰਵ ਟੀਮਾਂ ਹੋਣਗੀਆਂ। ਪੂਲ ਦੇ ਮੈਚ ਜਲੰਧਰ ਵਿਖੇ ਹੋਣਗੇ। 1 ਨਵੰਬਰ ਨੂੰ ਪੰਜਾਬ ਡੇ ਵਾਲੇ ਦਿਨ ਭਾਰਤ ਅਤੇ ਪਾਕਿਸਤਾਨ ਵਿਚਕਾਰ ਮੁਕਾਬਲਾ ਹੋਵੇਗਾ। 

ਪਿਛਲੀ ਖ਼ਬਰ ਮੋਟਰਸਾਇਕਲ ਸਵਾਰ ਇਕ ਨੌਜਵਾਨ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਤੁਹਾਡੀ ਇਸ ਸ਼ਾਨਦਾਰ ਜਿੱਤ 'ਤੇ ਪੂਰੇ ਦੇਸ਼ ਨੂੰ ਮਾਣ ਹੈ - ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ 'ਵੂਮੈਨਜ਼ ਏਸ਼ੀਆ ਕੱਪ' ਜਿੱ...