14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਦੀ ਅਗਵਾਈ ਹੇਠ ਲੋਪੋਕੇ ਪੁਲਿਸ ਦੀ ਵੱਡੀ ਕਾਰਵਾਈ, 3 ਪਿਸਤੌਲਾਂ ਤੇ ਮੈਗਜ਼ੀਨਾਂ ਸਮੇਤ 3 ਕਾਬੂ

ਚੋਗਾਵਾਂ/ ਅੰਮ੍ਰਿਤਸਰ, 14 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਰਾਜਾਸਾਂਸੀ...

ਅਜੀਤ ਡੈਸਕ 14-09-2026

ਚੋਗਾਵਾਂ/ ਅੰਮ੍ਰਿਤਸਰ,  14 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਰਾਜਾਸਾਂਸੀ ਦੀ ਨਿਗਰਾਨੀ ਹੇਠ ਥਾਣਾ ਲੋਪੋਕੇ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਨਾਕਾਬੰਦੀ ਦੌਰਾਨ 3 ਨੌਜਵਾਨਾਂ ਨੂੰ 03 ਨਾਜਾਇਜ਼ ਪਿਸਤੌਲਾਂ ਅਤੇ 03 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ (ਵਾਸੀ ਹਰਦੋ ਰਤਨ), ਸ਼ਮਸ਼ੇਰ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਨਰਾਇਣ ਸਿੰਘ ਪੁੱਤਰ ਬਾਊ ਸਿੰਘ (ਦੋਵੇਂ ਵਾਸੀ ਪਿੰਡ ਡੰਡੇ, ਥਾਣਾ ਘਰਿੰਡਾ) ਵਜੋਂ ਹੋਈ ਹੈ। ਇਸ ਸਂਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਨੇ ਕਿਹਾ ਕਿ ਮਾਨਯੋਗ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਦੇ ਸਖ਼ਤ ਨਿਰਦੇਸ਼ਾਂ ਤਹਿਤ ਸਾਡੀਆਂ ਪੁਲਿਸ ਟੀਮਾਂ ਇਲਾਕੇ ਵਿਚ ਪੂਰੀ ਤਰ੍ਹਾਂ ਚੌਕਸ ਹਨ। ਇਸੇ ਮੁਸਤੈਦੀ ਸਦਕਾ ਥਾਣਾ ਲੋਪੋਕੇ ਦੇ ਏ ਐਸ ਆਈ I ਗੁਰਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਜਦੋਂ ਪਿੰਡ ਸ਼ਹੂਰਾ ਰੋਡ 'ਤੇ ਲੰਗਰ ਹਾਲ ਦੇ ਨਜ਼ਦੀਕ ਵਿਸ਼ੇਸ਼ ਚੈਕਿੰਗ 'ਤੇ ਸੀ, ਤਾਂ ਪੈਦਲ ਆ ਰਹੇ ਇਨ੍ਹਾਂ ਤਿੰਨਾਂ ਸ਼ੱਕੀ ਨੌਜਵਾਨਾਂ ਨੂੰ ਰੋਕਿਆ ਗਿਆ। ਜਦੋਂ ਕਾਨੂੰਨ ਮੁਤਾਬਕ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਦੇ ਕਬਜ਼ੇ 'ਚੋਂ 3 ਪਿਸਤੌਲ ਅਤੇ 3 ਮੈਗਜ਼ੀਨ ਬਰਾਮਦ ਹੋਏ। ਇਸ ਸਖ਼ਤ ਕਾਰਵਾਈ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਥਾਣਾ ਲੋਪੋਕੇ ਵਿਖੇ 25(8)-54-59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕਰ ਰਹੇ ਹਾਂ ਕਿ ਇਹ ਹਥਿਆਰ ਕਿੱਥੋਂ ਸਪਲਾਈ ਹੋਏ ਸਨ ਅਤੇ ਇਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਤਾਂ ਨਹੀਂ ਸਨ। ਇਲਾਕੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਪਿਛਲੀ ਖ਼ਬਰ ਪੰਜਾਬ ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ ਪ੍ਰੈਸ ਕਾਨਫਰੰਸ ਅਗਲੀ ਖ਼ਬਰ ਪੰਜਾਬ ਤੇ ਸੰਯੁਕਤ ਅਰਬ ਅਮੀਰਾਤ ਵਿਚਕਾਰ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਰਾਹਤ, ਏਅਰ ਇੰਡੀਆ ਐਕਸਪ੍ਰੈੱਸ ਸ਼ੁਰੂ ਕੀਤੀ ਸਿੱਧ...