14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਜੀ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਕਈ ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਬਲੜਵਾਲ ਆਬਾਦੀ...

ਅਜੀਤ ਡੈਸਕ 14-09-2026

ਅਜਨਾਲਾ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਅੰਦਰ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਪਿੰਡ ਬਲੜਵਾਲ ਆਬਾਦੀ ਬਾਬਾ ਗਮਚੁੱਕ ਦੇ ਸਾਬਕਾ ਸਰਪੰਚ ਪੁੰਨਣ ਸਿੰਘ ਸਮੇਤ ਉਹਨਾਂ ਦੇ ਦਰਜ਼ਨਾਂ ਸਮਰਥਕਾਂ ਨੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਸਮਰਾ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਦੇ ਆਉਣ ਨਾਲ ਹਲਕੇ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਪਿਛਲੀ ਖ਼ਬਰ ਬਿਜਲੀ ਸੰਕਟ ਵਿਚਕਾਰ ਪਾਵਰਕਾਮ ਦੇ ਚੇਅਰਮੈਨ ਦਾ ਤਬਾਦਲਾ, ਬਸੰਤ ਗਰਗ ਦੀ ਥਾਂ ਹੁਣ ਗੁਰਕਿਰਤ ਕਿਰਪਾਲ ਸਿੰਘ ਹੋਣਗੇ ਨਵੇਂ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਚੋਣ ਮਨੋਰਥ ਪੱਤਰ ਕਮੇਟੀ ’ਚ ਕੀਤੇ ਅਹਿਮ ਵਾਧੇ