ਪਟਿਆਲਾ 12 ਸਤੰਬਰ (ਧਰਮਿੰਦਰ ਸਿੰਘ ਸਿੱਧੂ) - ਪੰਜਾਬ ਵਿਚ ਚੱਲ ਰਹੇ ਬਿਜਲੀ ਸੰਕਟ ਦਰਮਿਆਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ.) ਦੇ ਚੇਅਰਮੈਨ ਦਾ ਤਬਾਦਲਾ ਹੋ ਗਿਆ ਹੈ।ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਬਿਜਲੀ ਨਿਗਮ ਦੇ ਸੀ.ਐਮ.ਡੀ ਚਲਦੇ ਆ ਰਹੇ ਡਾ..ਬਸੰਤ ਗਰਗ ਆਈ.ਏ.ਐਸ ਨੂੰ ਬਦਲ ਕੇ ਆਈ.ਏ.ਐੱਸ ਗੁਰਕੀਰਤ ਕਿਰਪਾਲ ਸਿੰਘ ਨੂੰ ਪੀ.ਐਸ.ਟੀ.ਸੀ.ਐਲ. ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਵਜੋਂ ਵਾਧੂ ਚਾਰਜ ਸੌੰਪ ਦਿੱਤਾ ਗਿਆ ਹੈ ।