15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਜ਼ਿਲਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਦੀ ਬੇਹਤਰੀ ਲਈ ਦਿੱਤੇ ਗਏ ਕਾਓ ਲਿਫਟਰ

ਸੰਗਰੂਰ, 15 ਸਤੰਬਰ (ਧੀਰਜ ਪਿਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਜੋ ਕਿ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਹਨ, ਨੂੰ ਬਿਮਾਰ ਗਊਆਂ ਨੂੰ ਜਲਦੀ ਤੰਦਰੁਸਤ ਕਰਨ ਲਈ ਕਾਓ ਲਿਫਟਰ...

ਅਜੀਤ ਡੈਸਕ 15-09-2026

ਸੰਗਰੂਰ, 15 ਸਤੰਬਰ (ਧੀਰਜ ਪਿਸ਼ੋਰੀਆ) - ਜ਼ਿਲ੍ਹਾ ਸੰਗਰੂਰ ਦੀਆਂ 60 ਗਊਸ਼ਾਲਾਵਾਂ ਜੋ ਕਿ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਹਨ, ਨੂੰ ਬਿਮਾਰ ਗਊਆਂ ਨੂੰ ਜਲਦੀ ਤੰਦਰੁਸਤ ਕਰਨ ਲਈ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ । ਭੇਜੇ ਗਏ ਵਿਸ਼ੇਸ਼ ਸੰਦੇਸ਼ ਵਿਚ ਕੀਮਤੀ ਭਗਤ ਵਾਈਸ ਚੇਅਰਮੈਨ, ਅਸ਼ੋਕ ਕੁਮਾਰ ਲੱਖਾ  ਚੇਅਰਮੈਨ ਗਊ ਸੇਵਾ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ਮੁਤਾਬਕ ਗਊਸ਼ਾਲਾਵਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦਾ ਵਚਨ ਦਿੱਤਾ ਹੈ । ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਗਊਸ਼ਾਲਾਵਾਂ ਨੂੰ ਇਕ ਇਕ ਕਾਓ ਲਿਫਟਰ ਬਿਲਕੁਲ  ਮੁਫ਼ਤ ਦਿੱਤਾ ਗਿਆ  ਹੈ।ਡਾ. ਸੁਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਨੇ ਦੱਸਿਆ ਕਿ ਮਾਨਯੋਗ ਚੇਅਰਮੈਨ ਸਾਹਿਬ ਅਤੇ ਵਾਈਸ ਚੇਅਰਮੈਨ ਸਾਹਿਬ ਦੇ ਯਤਨਾ ਸਦਕਾ ਪੰਜਾਬ ਦੀਆਂ 584 ਗਊਸ਼ਾਲਾਵਾਂ ਨੂੰ ਬਿਜਲੀ ਬਿਲਕੁਲ ਮੁਫ਼ਤ ਕੀਤੀ ਗਈ ਹੈ,  ਜਿਸ ਨਾਲ ਜ਼ਿਲ੍ਹਾ ਸੰਗਰੂਰ ਦੀਆਂ ਲਗਭਗ ਸਾਰੀਆਂ ਗਊਸ਼ਾਲਾਵਾਂ ਵਿਚ ਬਿਜਲੀ ਮੁਫ਼ਤ ਹੋਵੇਗੀ। ਗਊਸ਼ਾਲਾਵਾਂ ਨੂੰ ਵਿੱਤੀ ਸਹਾਇਤਾ ਲਈ ਸੰਬੰਧਿਤ ਵੈਟਰਨਰੀ ਅਫ਼ਸਰ ਜਾਂ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਤਾਂ ਜੋ ਵਿੱਤੀ ਸਹਾਇਤਾ ਲਈ ਪੋਰਟਲ ਤੇ ਪ੍ਰਾਪਤ ਹੋਈਆਂ ਅਰਜੀਆਂ ਤੁਰੰਤ ਅਪਲੋਡ ਕੀਤੀਆਂ ਜਾ ਸਕਣ। ਸਾਰੀਆਂ ਗਉਸ਼ਾਲਾਵਾਂ ਵਿਚ ਡਾਕਟਰੀ ਸਹੂਲਤਾਂ ਲਈ ਡਾਕਟਰਾਂ ਦੀ ਡਿਊਟੀ ਲਗਾਈ ਗਈ ਹੈ ।ਇਸ ਮਹੀਨੇ ਦੌਰਾਨ ਗਊ ਧਨ ਨੂੰ ਪਸ਼ੂਆਂ ਦੀ ਤਫੜੀ ਰੋਗ ਦੇ ਬਚਾਓ ਲਈ ਟੀਕਾ ਕਰਨ ਗਊਸ਼ਾਲਾਵਾਂ ਤੋਂ ਸ਼ੁਰੂ ਕਰਕੇ ਮੁਕੰਮਲ ਕਰ ਲਿਆ ਗਿਆ ਹੈ। ਗਊਸ਼ਾਲਾਵਾਂ ਨੂੰ ਸਹੂਲਤਾਂ ਵਿੱਚ ਕਿਸੇ ਤਰ੍ਹਾਂ ਦੀ ਵੀ ਮੁਸ਼ਕਿਲ ਪੇਸ਼ ਆਉਣ ਤੇ ਸਬੰਧਤ ਵੈਟਨਰੀਆ ਅਫ਼ਸਰ, ਸੀਨੀਅਰ ਵੈਟਨਰੀ ਅਫ਼ਸਰ ਜਾਂ ਦਫ਼ਤਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। 

ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਪ੍ਰਦਰਸ਼ਨ ਵਿਚ ਪਹੁੰਚੇ ਸਚਿਨ ਪਾਇਲਟ ਅਗਲੀ ਖ਼ਬਰ ਸਚਿਨ ਪਾਇਲਟ ਦੇ ਪੰਜਾਬ ਦੌਰੇ ਨੂੰ ਲੈ ਕੇ ਕਾਂਗਰਸੀਆਂ ’ਚ ਜੋਸ਼, ਲਾਲੜੂ ’ਚ 500 ਤੋਂ ਵੱਧ ਵਰਕਰਾਂ ਵਲੋਂ ਭਰਵਾਂ ਸਵਾਗਤ