15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਚੰਡੀਗੜ੍ਹ ’ਚ ਪੰਜਾਬ ਕਾਂਗਰਸ ਦਾ ਰੋਸ ਮਾਰਚ, ਵਰਕਰਾਂ ਅਤੇ ਪੁਲਿਸ ਵਿਚਕਾਰ ਝੜਪ

ਚੰਡੀਗੜ੍ਹ, 15 ਸਤੰਬਰ- ਪੰਜਾਬ ਕਾਂਗਰਸ ਵਲੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ...

ਅਜੀਤ ਡੈਸਕ 15-09-2026

ਚੰਡੀਗੜ੍ਹ, 15 ਸਤੰਬਰ- ਪੰਜਾਬ ਕਾਂਗਰਸ ਵਲੋਂ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ। ਸੈਕਟਰ-15 ਸਥਿਤ ਪੰਜਾਬ ਕਾਂਗਰਸ ਭਵਨ ਤੋਂ ਸ਼ੁਰੂ ਹੋਇਆ ਇਹ ਮਾਰਚ ਪੁਲਿਸ ਵਲੋਂ ਰਸਤੇ ਵਿਚ ਲਗਾਈ ਬੈਰੀਕੇਡਿੰਗ ਕਾਰਨ ਅੱਗੇ ਨਹੀਂ ਵੱਧ ਸਕਿਆ।

ਬੈਰੀਕੇਡਿੰਗ ਤੋਂ ਬਾਅਦ ਕਾਂਗਰਸੀ ਵਰਕਰਾਂ ਅਤੇ ਪੁਲਿਸ ਵਿਚਕਾਰ ਤਣਾਅ ਪੈਦਾ ਹੋ ਗਿਆ। ਕੁਝ ਪ੍ਰਦਰਸ਼ਨਕਾਰੀ ਬੈਰੀਕੇਡਾਂ ‘ਤੇ ਚੜ੍ਹ ਗਏ, ਜਿਸ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਚੰਡੀਗੜ੍ਹ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਦੌਰਾਨ ਧੱਕਾ-ਮੁੱਕੀ ਹੋਈ ਅਤੇ ਦੋਵਾਂ ਧਿਰਾਂ ਵਿਚਕਾਰ ਝੜਪ ਦੀ ਸਥਿਤੀ ਵੀ ਬਣੀ।

ਝੜਪ ਦੌਰਾਨ ਕੁਝ ਕਾਂਗਰਸੀ ਵਰਕਰਾਂ ਦੇ ਨਾਲ ਪੁਲਿਸ ਮੁਲਾਜ਼ਮਾਂ ਦੇ ਵੀ ਜ਼ਖ਼ਮੀ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਰੋਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਕਰ ਰਹੇ ਸਨ। ਪੁਲਿਸ ਨੇ ਸਚਿਨ ਪਾਇਲਟ ਸਮੇਤ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲਿਆ।

ਕਰੀਬ ਇਕ ਘੰਟੇ ਤੱਕ ਹਿਰਾਸਤ ਵਿਚ ਰੱਖਣ ਤੋਂ ਬਾਅਦ ਪੁਲਿਸ ਨੇ ਦੁਪਹਿਰ ਲਗਭਗ 3 ਵਜੇ ਸਚਿਨ ਪਾਇਲਟ ਸਮੇਤ ਸਾਰੇ ਆਗੂਆਂ ਨੂੰ ਰਿਹਾਅ ਕਰ ਦਿੱਤਾ।

ਪਿਛਲੀ ਖ਼ਬਰ ਜਲਘਰ ਦੀ ਪਾਣੀ ਵਾਲੀ ਡੱਗੀ ਵਿਚ ਡੁੱਬਣ ਨਾਲ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਨਵਾਂਸ਼ਹਿਰ ਹਲਕੇ ਵਿਚ ਨਜਾਇਜ਼ ਮਾਈਨਿੰਗ ਸਬੰਧੀ ਵਿਧਾਇਕ ਡਾ. ਨਛੱਤਰ ਪਾਲ ਨੇ ਮੁੱਖ ਸਕੱਤਰ ਪੰਜਾਬ ਨੂੰ ਦਿੱਤਾ ਮੰਗ ਪੱਤਰ