ਹਲਵਾਰਾ (ਲੁਧਿਆਣਾ), 15 ਸਤੰਬਰ (ਮਨਦੀਪ ਸਿੰਘ ਉੱਭੀ)- ਹਰਪ੍ਰੀਤ ਕੌਰ ਵਾਸੀ ਬੁਰਜ ਲਿੱਟਾਂ ਦੀ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਮੁਲਜ਼ਮਾਂ ਵਿਚੋਂ ਤੀਜੇ ਮੁਲਜ਼ਮ ਅਤੇ ਮ੍ਰਿਤਕਾ ਦੇ ਸਹੁਰੇ ਜਗਦੀਪ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਡੀ.ਐੱਸ.ਪੀ. ਦਾਖਾ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ ਅਤੇ ਮ੍ਰਿਤਕਾ ਦੀ ਪੋਸਟਮਾਰਟਮ ਰਿਪੋਰਟ ਉਸ ਦੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਇਸ ਤੋਂ ਬਾਅਦ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਡੀ.ਐੱਸ.ਪੀ. ਦਾਖਾ ਦੇ ਦਫ਼ਤਰ ਵਿਖੇ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ ਮੁਲਤਵੀਂ ਕਰ ਦਿੱਤਾ ਅਤੇ ਅੱਜ ਹਰਪ੍ਰੀਤ ਕੌਰ ਦਾ ਉਸਦੇ ਪੇਕੇ ਪਿੰਡ ਮਹਿਤਾਬਗੜ੍ਹ ਘੁੰਗਰਾਣਾ ਵਿਖੇ ਸਸਕਾਰ ਕਰ ਦਿੱਤਾ ਗਿਆ।