16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ 'ਚ ਹਾਈ ਕੋਰਟ ਵਲੋਂ ਸਟੇਟਸ ਰਿਪੋਰਟ ਤਲਬ, ਨੋਟਿਸ ਜਾਰੀ ਕਰਨ ਤੋਂ ਇਨਕਾਰ

ਚੰਡੀਗੜ੍ਹ, 16 ਸਤੰਬਰ -- ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ...

ਅਜੀਤ ਡੈਸਕ 16-09-2026

ਚੰਡੀਗੜ੍ਹ, 16 ਸਤੰਬਰ (ਪ੍ਰੋ ਅਵਤਾਰ ਸਿੰਘ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਲਜ਼ਾਰ ਸਿੰਘ ਜਿਸ ਨੇ ਪੰਜਾਬ 'ਚ ਨਸ਼ੀਲੇ ਪਦਾਰਥਾਂ ਦੇ ਮੁੱਦੇ 'ਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪਰੇਸ਼ਾਨੀ ਦਾ ਦੋਸ਼ ਲਗਾਇਆ ਸੀ, ਦੇ ਖੁਦਕੁਸ਼ੀ ਮਾਮਲੇ 'ਚ ਸਟੇਟਸ ਰਿਪੋਰਟ ਮੰਗੀ ਹੈ। ਇਸ ਪਟੀਸ਼ਨ ਵਿਚ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦੀ ਮੰਗ ਕੀਤੀ ਗਈ ਸੀ।
ਹਾਈ ਕੋਰਟ ਨੇ ਸਰਕਾਰ ਨੂੰ ਕੋਈ ਨੋਟਿਸ ਜਾਰੀ ਕੀਤੇ ਬਿਨਾਂ ਮਾਮਲੇ 'ਚ ਹੁਣ ਤੱਕ ਕੀਤੀ ਗਈ ਜਾਂਚ ਬਾਰੇ ਸਰਕਾਰ ਤੋਂ ਸਟੇਟਸ ਰਿਪੋਰਟ ਮੰਗੀ ਹੈ ਅਤੇ ਸਰਕਾਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਲਈ ਵੀ ਕਿਹਾ ਹੈ।ਹਾਈ ਕੋਰਟ ਨੇ ਕਿਹਾ ਕਿ ਸਿਰਫ਼ ਇਸ ਲਈ ਜਾਂਚ 'ਤੇ ਸਵਾਲ ਉਠਾਉਣਾ ਸਹੀ ਨਹੀਂ ਹੈ ਕਿਉਂਕਿ ਮੰਤਰੀ ਦਾ ਨਾਮ ਆਇਆ ਹੈ।

ਪਿਛਲੀ ਖ਼ਬਰ ਨੌਜਵਾਨ ਦੀ ਮਿਲੀ ਲਾਸ਼ ਅਗਲੀ ਖ਼ਬਰ ਬਿਜਲੀ ਕੱਟਾਂ ਖ਼ਿਲਾਫ਼ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦਾ ਧਰਨਾ ਸ਼ੁਰੂ