ਨਵੀਂ ਦਿੱਲੀ, 16 ਸਤੰਬਰ (ਪੀ.ਟੀ.ਆਈ)-ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 18ਵੇਂ ਬ੍ਰਿਕਸ ਸੰਮੇਲਨ ਦੀ ਸਫਲ ਮੇਜ਼ਬਾਨੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਇਸ ਸੰਬੰਧੀ ਪੇਸ਼ ਕੀਤਾ ਗਿਆ ਪ੍ਰਸਤਾਵ ਮੰਤਰੀ ਮੰਡਲ ਨੇ ਤਾਲੀਆਂ ਨਾਲ ਮਨਜ਼ੂਰ ਕੀਤਾ। ਸੂਤਰਾਂ ਮੁਤਾਬਿਕ ਰਾਜਨਾਥ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਕਾਰਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਸਮੇਤ ਕਈ ਪ੍ਰਮੁੱਖ ਵਿਸ਼ਵ ਆਗੂ ਨਵੀਂ ਦਿੱਲੀ ਵਿਚ ਸੰਮੇਲਨ ’ਚ ਸ਼ਾਮਿਲ ਹੋਏ। ਮੰਤਰੀ ਮੰਡਲ ਨੇ ਬ੍ਰਿਕਸ ਸੰਮੇਲਨ ਤੋਂ ਇਲਾਵਾ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਵਿਚਾਲੇ ਹੋਈ ਮੁਲਾਕਾਤ ਦਾ ਵੀ ਸਵਾਗਤ ਕੀਤਾ। ਦੋਵੇਂ ਆਗੂਆਂ ਦੀ ਇਹ ਮੁਲਾਕਾਤ ਪੱਛਮੀ ਏਸ਼ੀਆ ਵਿਚ ਚੱਲ ਰਹੇ ਟਕਰਾਅ ਦੇ ਦਰਮਿਆਨ ਹੋਈ। ਭਾਰਤ ਨੇ 12 ਅਤੇ 13 ਸਤੰਬਰ ਨੂੰ ਨਵੀਂ ਦਿੱਲੀ ਵਿਚ 18ਵੇਂ ਬ੍ਰਿਕਸ ਸੰਮੇਲਨ ਦੀ ਮੇਜ਼ਬਾਨੀ ਕੀਤੀ।
ਤਾਜ਼ਾ ਖ਼ਬਰਾਂ
Free
ਬ੍ਰਿਕਸ ਸੰਮੇਲਨ ਦੀ ਸਫਲ ਮੇਜ਼ਬਾਨੀ ਲਈ ਕੇਂਦਰੀ ਮੰਤਰੀ ਮੰਡਲ ਵਲੋਂ ਪ੍ਰਧਾਨ ਮੰਤਰੀ ਦੀ ਸ਼ਲਾਘਾ
ਨਵੀਂ ਦਿੱਲੀ, 16 ਸਤੰਬਰ (ਪੀ.ਟੀ.ਆਈ)-ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ 18ਵੇਂ ਬ੍ਰਿਕਸ ਸੰਮੇਲਨ ਦੀ ਸਫਲ ਮੇਜ਼ਬਾਨੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਇਸ ਸੰਬੰਧੀ ਪੇਸ਼ ਕੀਤਾ ਗਿਆ ...
ਅਜੀਤ ਡੈਸਕ
16-09-2026