ਡੇਰਾਬੱਸੀ, 17 ਸਤੰਬਰ (ਗੁਰਮੀਤ ਸਿੰਘ)- ਪਿੰਡ ਮਾਹੀਵਾਲਾ ਨੇੜੇ ਪੈਂਦੀ ਬੀੜ ਵਿਚੋਂ ਅੱਜ ਦੁਪਹਿਰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਭਿਸ਼ੇਕ ਕੁਮਾਰ ਵਾਸੀ ਗੁਲਾਬਗੜ੍ਹ ਸੜਕ, ਡੇਰਾਬੱਸੀ ਵਜੋਂ ਹੋਈ ਹੈ। ਉਹ ਮੂਲ ਰੂਪ ਵਿਚ ਨਿਪਾਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਗਣੇਸ਼ ਕੁਮਾਰ ਬਰਵਾਲਾ ਸੜਕ ’ਤੇ ਮੋਮੋਜ਼ ਦੀ ਰੇਹੜੀ ਲਗਾ ਕੇ ਆਪਣਾ ਗੁਜ਼ਾਰਾ ਕਰਦਾ ਸੀ ਅਤੇ ਆਪਣੀ ਭੈਣ ਤੇ ਜੀਜੇ ਕੋਲ ਰਹਿੰਦਾ ਸੀ। ਪੁਲਿਸ ਵਲੋਂ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਸੰਬੰਧੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
ਤਾਜ਼ਾ ਖ਼ਬਰਾਂ
Free
ਮਾਹੀਵਾਲਾ ਬੀੜ ਵਿਚੋਂ ਨੌਜਵਾਨ ਦੀ ਦਰੱਖਤ ਨਾਲ ਲਟਕਦੀ ਲਾਸ਼ ਮਿਲੀ
ਡੇਰਾਬੱਸੀ, 17 ਸਤੰਬਰ (ਗੁਰਮੀਤ ਸਿੰਘ)- ਪਿੰਡ ਮਾਹੀਵਾਲਾ ਨੇੜੇ ਪੈਂਦੀ ਬੀੜ ਵਿਚੋਂ ਅੱਜ ਦੁਪਹਿਰ ਇਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਅਜੀਤ ਡੈਸਕ
17-09-2026