18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਵਲੋਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ’ਤੇ ਵੱਡੀ ਕਾਰਵਾਈ

ਮਲੇਰਕੋਟਲਾ, 18 ਸਤੰਬਰ (ਮੁਹੰਮਦ ਹਨੀਫ਼ ਥਿੰਦ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਅਤੇ ਨਗਰ ਕੌਂਸਲ ਮਲੇਰਕੋਟਲਾ ਦੀ ਟੀਮ ਨੇ ਮੁਹੱਲਾ ਬੈਰਾਗੀਆਂ ਅੰਦਰੂਨ ਸੁਨਾਮੀ ਗੇਟ ਵਿਖੇ ਅੱਜ ਦੋ ਜਾਣੇ-ਪਛਾਣੇ ਨਸ਼ਾ ਤਸਕਰਾਂ ਨਾਲ ਸੰਬੰਧਿਤ ਜਾਇਦਾਦਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਦੇ ਘਰਾਂ ਦੇ ਅੱਗੇ ਬਣਾਈਆਂ ਗਈਆਂ ਦੇਹਲੀਆਂ ਨੂੰ ਤੋੜ ਦਿੱਤਾ ਗਿਆ ਹੈ।

ਅਜੀਤ ਡੈਸਕ 18-09-2026

ਮਲੇਰਕੋਟਲਾ, 18 ਸਤੰਬਰ (ਮੁਹੰਮਦ ਹਨੀਫ਼ ਥਿੰਦ)- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਲੇਰਕੋਟਲਾ ਪੁਲਿਸ ਅਤੇ ਨਗਰ ਕੌਂਸਲ ਮਲੇਰਕੋਟਲਾ ਦੀ ਟੀਮ ਨੇ ਮੁਹੱਲਾ ਬੈਰਾਗੀਆਂ ਅੰਦਰੂਨ ਸੁਨਾਮੀ ਗੇਟ ਵਿਖੇ ਅੱਜ ਦੋ ਜਾਣੇ-ਪਛਾਣੇ ਨਸ਼ਾ ਤਸਕਰਾਂ ਨਾਲ ਸੰਬੰਧਿਤ ਜਾਇਦਾਦਾਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਦੇ ਘਰਾਂ ਦੇ ਅੱਗੇ ਬਣਾਈਆਂ ਗਈਆਂ ਦੇਹਲੀਆਂ ਨੂੰ ਤੋੜ ਦਿੱਤਾ ਗਿਆ ਹੈ। ਉਪਰੋਕਤ ਕਾਰਵਾਈ ਐਸ.ਐਸ.ਪੀ. ਮਲੇਰਕੋਟਲਾ ਹਰਕਮਲਪ੍ਰੀਤ ਸਿੰਘ ਖੱਖ ਦੀ ਨਿਗਰਾਨੀ ਹੇਠ ਕੀਤੀ ਗਈ। ਇਸ ਮੌਕੇ ’ਤੇ ਐਸ.ਪੀ. (ਡੀ) ਰਮਨਦੀਪ ਸਿੰਘ ਭੁੱਲਰ, ਡੀ.ਐਸ.ਪੀ. ਡਾਕਟਰ ਮਾਨਵਜੀਤ ਸਿੰਘ ਅਤੇ ਸੰਬੰਧਿਤ ਥਾਣੇ ਦੇ ਐਸ.ਐਚ.ਓ. ਇੰਸਪੈਕਟਰ ਬਲਜੀਤ ਸਿੰਘ ਅਤੇ ਇੰਸਪੈਕਟਰ ਹਰਪ੍ਰੀਤ ਸਿੰਘ  ਦੀ ਅਗਵਾਈ ਹੇਠ ਪੁਲਿਸ ਟੀਮਾਂ ਤਾਇਨਾਤ ਰਹੀਆਂ ਅਤੇ ਜਾਇਦਾਦਾਂ ਨੂੰ ਢਾਹੁਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ।

ਪਿਛਲੀ ਖ਼ਬਰ ਸਜ਼ਾ ਸੁਣਾਏ ਜਾਣ ਦੀ ਕਾਰਵਾਈ ਦੌਰਾਨ ਅਦਾਲਤ ’ਚੋਂ ਭੱਜਿਆ ਮੁਲਜ਼ਮ ਅਗਲੀ ਖ਼ਬਰ ਕਿਸਾਨ ਯੂਨੀਅਨਾਂ ਧਰਨੇ ਤੋਂ ਕਰਨ ਪਰਹੇਜ਼- ਮੁੱਖ ਮੰਤਰੀ ਮਾਨ