ਫ਼ਾਜ਼ਿਲਕਾ, 18 ਸਤੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਲਗਾਤਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੀਤੇ ਦਿਨੀਂ ਜਲਾਲਾਬਾਦ ਦੇ ਕਰੀਬ 4 ਤੋਂ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀਆਂ ਈ-ਮੇਲਾਂ ਆਈਆਂ ਸਨ। ਜਿਸ ਤੋਂ ਬਾਅਦ ਸ਼ੁੱਕਰਵਾਰ ਨੂੰ ਫ਼ਾਜ਼ਿਲਕਾ ਦੇ 4 ਤੋਂ 5 ਸਕੂਲਾਂ ਨੂੰ ਅਤੇ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲਣ ਤੋਂ ਬਾਅਦ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣ ਗਿਆ। ਧਮਕੀ ਮਿਲਦਿਆਂ ਹੀ ਸਕੂਲ ਪ੍ਰਬੰਧਕਾਂ ਵਲੋਂ ਤੁਰੰਤ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਅਤੇ ਮਾਪਿਆਂ ਨੂੰ ਬੁਲਾ ਕੇ ਬੱਚਿਆਂ ਨੂੰ ਸੁਰੱਖਿਅਤ ਘਰ ਭੇਜਿਆ ਗਿਆ। ਜਾਣਕਾਰੀ ਦਿੰਦਿਆਂ ਆਤਮ ਵੱਲਭ ਪਬਲਿਕ ਸਕੂਲ ਦੀ ਪ੍ਰਿੰਸੀਪਲ ਸੰਗੀਤਾ ਤਿੰਨਾ ਨੇ ਦੱਸਿਆ ਕਿ ਸਵੇਰੇ ਲਗਭਗ 11:12 ਵਜੇ ਉਨ੍ਹਾਂ ਨੂੰ ਬੰਬ ਧਮਾਕੇ ਦੀ ਈ-ਮੇਲ ਪ੍ਰਾਪਤ ਹੋਈ। ਇਸ ਤੋਂ ਇਲਾਵਾ ਹੋਲੀ ਹਾਰਟ ਸਕੂਲ, ਸਰਵਹਿੱਤਕਾਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਕੌਫ਼ੀ ਇੰਟਰਨੈਸ਼ਨਲ ਸਕੂਲ ਦੇ ਨਾਲ-ਨਾਲ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਵੀ ਅਜਿਹੀ ਹੀ ਧਮਕੀ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਫ਼ਾਜ਼ਿਲਕਾ ਦੇ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਸਕੂਲਾਂ ਨੂੰ ਖ਼ਾਲੀ ਕਰਵਾ ਕੇ ‘ਐਂਟੀ ਸੈਬੋਟਾਜ’ ਅਤੇ ਸਾਈਬਰ ਸੈੱਲ ਦੀਆਂ ਟੀਮਾਂ ਵਲੋਂ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਈ-ਮੇਲ ਭੇਜਣ ਵਾਲੇ ਦੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਸਕੇ।
ਤਾਜ਼ਾ ਖ਼ਬਰਾਂ
Free
ਫ਼ਾਜ਼ਿਲਕਾ ਦੇ 5 ਨਿੱਜੀ ਸਕੂਲ ਅਤੇ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਫ਼ਾਜ਼ਿਲਕਾ, 18 ਸਤੰਬਰ (ਬਲਜੀਤ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਲਗਾਤਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬੀਤੇ ਦਿਨੀਂ...
ਅਜੀਤ ਡੈਸਕ
18-09-2026