19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅੱਜ ਪੰਜਾਬ ਆਉਣਗੇ ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ

ਨਵੀਂ ਦਿੱਲੀ, 19 ਸਤੰਬਰ- ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ।

ਅਜੀਤ ਡੈਸਕ 19-09-2026

ਨਵੀਂ ਦਿੱਲੀ, 19 ਸਤੰਬਰ- ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਉਨ੍ਹਾਂ ਦੇ ਸਵੇਰੇ 10 ਵਜੇ ਦੇ ਕਰੀਬ ਫਤਿਹਗੜ੍ਹ ਸਾਹਿਬ ਪਹੁੰਚਣ ਦੀ ਉਮੀਦ ਹੈ। ਜਾਣਕਾਰੀ ਅਨੁਸਾਰ ਰੇਖਾ ਗੁਪਤਾ ਪਹਿਲਾਂ ਗੁਰਦੁਆਰਾ ਸ੍ਰੀ ਜੋਤੀ ਸਵਰੂਪ ਸਾਹਿਬ ਵਿਖੇ ਅਰਦਾਸ ਕਰਨਗੇ। ਇਸ ਤੋਂ ਬਾਅਦ ਭਾਜਪਾ ਵਲੋਂ ਸਰਹਿੰਦ ਬਾਜ਼ਾਰ ਵਿਚ ਇਕ ਰੈਲੀ ਦਾ ਆਯੋਜਨ ਕੀਤਾ ਜਾਵੇਗਾ ਤੇ ਯਾਤਰਾ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਵੇਗੀ।

ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ, ਉਹ ‘ਨਸ਼ਾ ਮੁਕਤ ਪੰਜਾਬ ਯਾਤਰਾ’ ਨਾਲ ਆਪਣੇ ਅਗਲੇ ਪੜਾਅ ਲਈ ਅੱਗੇ ਵਧੇਗੀ। ਭਾਜਪਾ ਨੇ ਕਿਹਾ ਹੈ ਕਿ ਇਹ ਯਾਤਰਾ ਪੰਜਾਬ ਵਿਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਫੈਲਾਏਗੀ। ਪਾਰਟੀ ਵਰਕਰਾਂ ਨੇ ਯਾਤਰਾ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।

ਪਿਛਲੀ ਖ਼ਬਰ ਬਾਬਾ ਸ਼ੇਖ ਫਰੀਦ ਅਗਮਨ ਪੁਰਬ ਦੀ ਧੂਮ ਧਾਮ ਨਾਲ ਸ਼ੁਰੂਆਤ ਅਗਲੀ ਖ਼ਬਰ ਤੇਲੰਗਨਾ: ਗਣੇਸ਼ ਵਿਸਰਜਨ ਤੋਂ ਪਰਤ ਰਹੇ ਲੋਕਾਂ ਨਾਲ ਵਾਪਰਿਆ ਹਾਦਸਾ, ਚਾਰ ਦੀ ਮੌਤ