ਚੰਡੀਗੜ੍ਹ, 19 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੋਹਾਲੀ ਵਿਖੇ ISB ਲੀਡਰਸ਼ਿਪ ਸਮਿਟ 'ਚ ਸ਼ਿਰਕਤ ਕਰਕੇ ਸੰਸਥਾ ਦੇ 25 ਸਾਲਾਂ ਦੇ ਸਫਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ISB ਵਰਗੀਆਂ ਮਾਣਮੱਤੀਆਂ ਸੰਸਥਾਵਾਂ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਦੇਣ ਵਿਚ ਬਹੁਤ ਵੱਡਾ ਰੋਲ ਅਦਾ ਕਰ ਰਹੀਆਂ ਹਨ।
ਸਾਡੇ ਨੌਜਵਾਨਾਂ ਵਿਚ ਹੁਨਰ ਦੀ ਕੋਈ ਕਮੀ ਨਹੀਂ ਹੈ, ਬਸ ਲੋੜ ਹੈ ਉਨ੍ਹਾਂ ਨੂੰ ਸਹੀ ਉਡਾਣ ਦੇਣ ਦੀ... ਇਸੇ ਸੋਚ ਤਹਿਤ ਅਸੀਂ ਪੰਜਾਬ 'ਚ 'ਸਕੂਲ ਆਫ਼ ਐਮੀਨੈਂਸ' ਬਣਾਏ ਹਨ, ਜਿੱਥੇ ਬੱਚਿਆਂ ਨੂੰ ਨਵੇਂ ਬਿਜ਼ਨਸ ਆਈਡੀਆਜ਼ ਲਈ ਸੀਡ ਮਨੀ ਦਿੱਤੀ ਜਾ ਰਹੀ ਹੈ। ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਪੂਰੀ ਦੁਨੀਆ 'ਚ ਕਾਮਯਾਬੀ ਦੇ ਝੰਡੇ ਗੱਡੇ ਹਨ... ਮੈਂ ਸਾਰੇ ਉਦਯੋਗਪਤੀਆਂ ਨੂੰ ਗੁਰੂਆਂ-ਪੀਰਾਂ ਦੀ ਇਸ ਬਰਕਤਾਂ ਵਾਲੀ ਧਰਤੀ 'ਤੇ ਵੱਧ ਤੋਂ ਵੱਧ ਨਿਵੇਸ਼ ਕਰਨ ਦਾ ਸੱਦਾ ਦਿੰਦਾ ਹਾਂ...
ਇਨਕਲਾਬ ਜ਼ਿੰਦਾਬਾਦ!
ਤਾਜ਼ਾ ਖ਼ਬਰਾਂ
Free
ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਪੂਰੀ ਦੁਨੀਆ ’ਚ ਗੱਡੇ ਕਾਮਯਾਬੀ ਦੇ ਝੰਡੇ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 19 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮੋਹਾਲੀ ਵਿਖੇ ISB ਲੀਡਰਸ਼ਿਪ ਸਮਿਟ 'ਚ ਸ਼ਿਰਕਤ ਕਰਕੇ ਸੰਸਥਾ ਦੇ 25 ਸਾਲਾਂ ਦੇ ਸਫਰ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ISB ਵਰਗੀਆਂ ਮਾਣਮੱਤੀਆਂ ਸੰਸਥਾਵਾਂ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਦੇਣ ਵਿਚ ਬਹੁਤ ਵੱਡਾ ਰੋਲ ਅਦਾ ਕਰ ਰਹੀਆਂ ਹਨ।
ਅਜੀਤ ਡੈਸਕ
19-09-2026