ਸੁਲਤਾਨਵਿੰਡ, (ਅੰਮ੍ਰਿਤਸਰ), 19 ਸਤੰਬਰ ( ਗੁਰਨਾਮ ਸਿੰਘ ਬੁੱਟਰ)- ਆਪਣੀਆਂ ਮੰਗਾਂ ਨੂੰ ਲੈਕੇ ਅੱਜ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਲੋ ਯੂਨੀਅਨ ਪੰਜਾਬ ਪ੍ਰਧਾਨ ਬੀਬੀ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਸਥਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦੌਰਾਨ ਆਂਗਣਵਾੜੀ ਵਰਕਰਾ ਵਲੋ ਮੰਤਰੀ ਦੀ ਕੋਠੀ ਘੇਰਨ ਦੀ ਕੋਸ਼ਿਸ ਕੀਤੀ ਗਈ, ਜਿਸ ਨੂੰ ਪੁਲਿਸ ਪ੍ਰਸ਼ਾਸਨ ਰੋਕਿਆ ਗਿਆ। ਪ੍ਰਧਾਨ ਬੀਬੀ ਬਰਿੰਦਰਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਨੂੰ ਪੰਜ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ, ਜਿਸ ਨਾਲ ਸਾਡਾ ਗੁਜ਼ਾਰਾ ਬਹੁਤ ਮੁਸ਼ਕਿਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਵਲੋ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਨੂੰ ਭਰੋਸਾ ਦਿਵਾਇਆ ਗਿਆ ਸੀ ਕਿ ਤੁਹਾਡੀਆਂ ਮੰਗਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ ਪਰ ਮਾਨ ਸਰਕਾਰ ਵਲੋਂ ਅਜੇ ਤੱਕ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਮੰਤਰੀਆਂ ਦੀਆਂ ਕੋਠੀਆਂ ਅਤੇ ਦਫਤਰਾਂ ਦੇ ਘਿਰਾਓ ਜਾਰੀ ਰਹਿਣਗੇ।
ਤਾਜ਼ਾ ਖ਼ਬਰਾਂ
Free
ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਆਂਗਣਵਾੜੀ ਵਰਕਰ ਵਲੋਂ ਰੋਸ ਪ੍ਰਦਰਸ਼ਨ
ਸੁਲਤਾਨਵਿੰਡ, (ਅੰਮ੍ਰਿਤਸਰ), 19 ਸਤੰਬਰ ( ਗੁਰਨਾਮ ਸਿੰਘ ਬੁੱਟਰ)- ਆਪਣੀਆਂ ਮੰਗਾਂ ਨੂੰ ਲੈਕੇ ਅੱਜ ਆਂਗਣਵਾੜੀ ਵਰਕਰ ਅਤੇ ਹੈਲਪਰਾਂ ਵਲੋ ਯੂਨੀਅਨ ਪੰਜਾਬ ਪ੍ਰਧਾਨ ਬੀਬੀ ਬਰਿੰਦਰਜੀਤ ਕੌਰ ਛੀਨਾ ਦੀ ਅਗਵਾਈ ਹੇਠ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਸਥਿਤ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਕੋਠੀ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਅਜੀਤ ਡੈਸਕ
19-09-2026