ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਸ. ਹਰਦੀਪ ਸਿੰਘ ਪੁਰੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਹਨ। ਸ. ਪੁਰੀ ਵਲੋਂ ਸਥਾਨਕ ਮਾਲ ਰੋਡ ਸਥਿਤ ਇਕ ਨਿੱਜੀ ਹੋਟਲ ਵਿਖੇ ਸੀਨੀਅਰ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸ. ਪੁਰੀ ਮੀਡੀਆ ਨਾਲ ਗੱਲਬਾਤ ਵੀ ਕਰਨਗੇ। ਜ਼ਿਕਰ ਯੋਗ ਹੈ ਕਿ ਹਰਦੀਪ ਸਿੰਘ ਪੁਰੀ ਅੰਮ੍ਰਿਤਸਰ ਤੋਂ ਇਕ ਵਾਰ ਭਾਜਪਾ ਵਲੋਂ ਲੋਕ ਸਭਾ ਚੋਣ ਵੀ ਲੜ ਚੁੱਕੇ ਹਨ, ਜਿਸ ਵਿਚ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ।
ਤਾਜ਼ਾ ਖ਼ਬਰਾਂ
Free
ਅੰਮ੍ਰਿਤਸਰ ਪੁੱਜੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਭਾਜਪਾ ਆਗੂਆਂ ਨਾਲ ਮੀਟਿੰਗ
ਅੰਮ੍ਰਿਤਸਰ, 19 ਸਤੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰੀ ਸ. ਹਰਦੀਪ ਸਿੰਘ ਪੁਰੀ ਅੱਜ ਗੁਰੂ ਨਗਰੀ ਅੰਮ੍ਰਿਤਸਰ ਪੁੱਜੇ ਹਨ।
ਅਜੀਤ ਡੈਸਕ
19-09-2026