ਤਲਵੰਡੀ ਸਾਬੋ/ ਸੀਂਗੋਮੰਡੀ 20 ਸਤੰਬਰ (ਲਕਵਿੰਦਰ ਸ਼ਰਮਾ)- ਆਮ ਆਦਮੀ ਪਾਰਟੀ ਦੇ ਸਿਰ ਕੱਢ ਆਗੂ ਤੇ ਹਲਕਾ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਨਜ਼ਦੀਕੀ ਬਲਾਕ ਸੰਮਤੀ ਤਲਵੰਡੀ ਸਾਬੋ ਦੇ ਮੌਜੂਦਾ ਵਾਈਸ ਚੇਅਰਮੈਨ ਅੰਗਰੇਜ਼ ਸਿੰਘ ਮਹਿਮਾ ਬਰਾੜ ਕੌਰੇਆਣਾ (42) ਦਾ ਬੀਤੀ ਰਾਤ ਪੈਨਕਰੀਜ ਅਟੈਕ ਨਾਲ ਦਿਹਾਂਤ ਹੋ ਗਿਆ। ਇਸ ਸੰਬੰਧੀ ਜਸਵਿੰਦਰ ਸਿੰਘ ਅਕਾਲੀ ਦਲ ਦੀ ਪੀ.ਏ.ਸੀ ਮੈਂਬਰ ਕੌਰੇਆਣਾ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਅੰਗਰੇਜ਼ ਸਿੰਘ ਮਹਿਮਾ ਨੂੰ ਘਰ ਵਿਚ ਹੀ ਪੇਟ ਵਿਚ ਦਰਦ ਦੀ ਸ਼ਿਕਾਇਤ ਹੋਈ ਸੀ, ਜਿਸ ਨੂੰ ਦੇਖਦਿਆਂ ਤੁਰੰਤ ਉਨ੍ਹਾਂ ਨੂੰ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਾਇਆ ਗਿਆ, ਜਿਥੋਂ ਡਾਕਟਰਾਂ ਨੇ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਤੇ ਬੀਤੀ ਰਾਤ ਉਨ੍ਹਾਂ ਨੇ ਹਸਪਤਾਲ ਵਿਚ ਹੀ ਆਖਰੀ ਸਾਹ ਲਿਆ ਹੈ। ਇਸ ਮੰਦਭਾਗੀ ਖਬਰ ਨਾਲ ਜਿਥੇ ਆਮ ਆਦਮੀ ਪਾਰਟੀ ਹਲਕਾ ਤਲਵੰਡੀ ਸਾਬੋ ਦੀਆਂ ਸਫਾਂ ਵਿਚ ਸੋਗ ਦੀ ਲਹਿਰ ਫੈਲ ਗਈ, ਉੱਥੇ ਹੀ ਪਿੰਡ ਵਿਚ ਵੀ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਉਨ੍ਹਾਂ ਦਾ ਸੰਸਕਾਰ ਦੁਪਹਿਰ 12 ਵਜੇ ਕੀਤਾ ਜਾਵੇਗਾ।
ਤਾਜ਼ਾ ਖ਼ਬਰਾਂ
Free
ਬਲਾਕ ਸੰਮਤੀ ਤਲਵੰਡੀ ਸਾਬੋ ਦੇ ਵਾਈਸ ਚੇਅਰਮੈਨ ਅੰਗਰੇਜ਼ ਸਿੰਘ ਮਹਿਮਾ ਬਰਾੜ ਕੌਰੇਆਣਾ ਨਹੀਂ ਰਹੇ
ਤਲਵੰਡੀ ਸਾਬੋ/ ਸੀਂਗੋਮੰਡੀ 20 ਸਤੰਬਰ (ਲਕਵਿੰਦਰ ਸ਼ਰਮਾ)- ਆਮ ਆਦਮੀ ਪਾਰਟੀ ਦੇ ਸਿਰ ਕੱਢ ਆਗੂ ਤੇ ਹਲਕਾ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਨਜ਼ਦੀਕੀ ਬਲਾਕ ਸੰਮਤੀ ਤਲਵੰਡੀ ਸਾਬੋ ਦੇ ਮੌਜੂਦਾ ਵਾਈਸ ਚੇਅਰਮੈਨ ਅੰਗਰੇਜ਼ ਸਿੰਘ ਮਹਿਮਾ ਬਰਾੜ ਕੌਰੇਆਣਾ (42) ਦਾ ਬੀਤੀ ਰਾਤ ਪੈਨਕਰੀਜ ਅਟੈਕ ਨਾਲ ਦਿਹਾਂਤ ਹੋ ਗਿਆ।
ਅਜੀਤ ਡੈਸਕ
20-09-2026