20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਦਿਨ-ਦਿਹਾੜੇ ਗੋਲੀਆਂ ਮਾਰ ਕੇ 23 ਸਾਲਾ ਨੌਜਵਾਨ ਦੀ ਹੱਤਿਆ

ਮੱਖੂ (ਫ਼ਿਰੋਜ਼ਪੁਰ), 20 ਸਤੰਬਰ (ਕੁਲਵਿੰਦਰ ਸਿੰਘ) - ਬਲਾਕ ਮੱਖੂ ਦੇ ਪਿੰਡ ਦੀਨੇ ਕੇ ਵਾਸੀ 23 ਸਾਲਾ ਦਵਿੰਦਰ ਸਿੰਘ ਪੁੱਤਰ ਰਸਾਲ ਸਿੰਘ ਦੀ ਅੱਜ ਦਿਨ-ਦਿਹਾੜੇ...

ਅਜੀਤ ਡੈਸਕ 20-09-2026

ਮੱਖੂ (ਫ਼ਿਰੋਜ਼ਪੁਰ), 20 ਸਤੰਬਰ (ਕੁਲਵਿੰਦਰ ਸਿੰਘ) - ਬਲਾਕ ਮੱਖੂ ਦੇ ਪਿੰਡ ਦੀਨੇ ਕੇ ਵਾਸੀ 23 ਸਾਲਾ ਦਵਿੰਦਰ ਸਿੰਘ ਪੁੱਤਰ ਰਸਾਲ ਸਿੰਘ ਦੀ ਅੱਜ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ । ਪ੍ਰਾਪਤ ਜਾਣਕਾਰੀ ਅਨੁਸਾਰ ਦਵਿੰਦਰ ਸਿੰਘ ਨੂੰ ਬਲਾਕ ਮੱਖੂ ਅਧੀਨ ਪੈਂਦੇ ਇਤਿਹਾਸਕ ਨਗਰ ਪੱਧਰੀ ਦੇ ਨਜ਼ਦੀਕ ਗੋਲੀਆਂ ਮਾਰੀਆਂ ਗਈਆਂ, ਜੋ ਉਸ ਦੀ ਵੱਖੀ ਅਤੇ ਹੱਥ ਵਿੱਚ ਲੱਗੀਆਂ ਅਤੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਜ਼ਖ਼ਮੀ ਦਵਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਡੀ.ਐੱਮ.ਸੀ. ਲੁਧਿਆਣਾ ਵਿਖੇ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਅਜੇ ਕੁਆਰਾ ਸੀ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਪਛਾਣ ਅਤੇ ਘਟਨਾ ਦੇ ਕਾਰਨਾਂ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਦਿਨ ਦਿਹਾੜੇ ਹੋਈ ਇਸ ਨੌਜਵਾਨ ਦੀ ਹੱਤਿਆ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।

ਪਿਛਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਪਣਾ ਉੱਦਮ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਦਿੱਤਾ ਜ... ਅਗਲੀ ਖ਼ਬਰ ਭਾਜਪਾ ਨੇ ਪੰਜਾਬ ਵਿਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਵਿਰੁੱਧ ਸੰਕਲਪ ਲਿਆ ਹੈ - ਸੁਨੀਲ ਜਾਖੜ