20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਉਦਘਾਟਨ

ਜੰਡਿਆਲਾ ਗੁਰੂ (ਅੰਮ੍ਰਿਤਸਰ), 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ) - ਗਹਿਰੀ ਮੰਡੀ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਨਿਰਮਾਣ ਬਣਾਇਆ ਗਿਆ ਹੈ, ਜਿਸ...

ਅਜੀਤ ਡੈਸਕ 20-09-2026

ਜੰਡਿਆਲਾ ਗੁਰੂ (ਅੰਮ੍ਰਿਤਸਰ), 20 ਸਤੰਬਰ (ਪ੍ਰਮਿੰਦਰ ਸਿੰਘ ਜੋਸਨ) - ਗਹਿਰੀ ਮੰਡੀ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਧੰਨ-ਧੰਨ ਬਾਬਾ ਨਿਹਾਲ ਦਾਸ ਜੀ ਯਾਦਗਾਰੀ ਗੇਟ ਦਾ ਨਿਰਮਾਣ ਬਣਾਇਆ ਗਿਆ ਹੈ, ਜਿਸ ਦਾ ਉਦਘਾਟਨ ਲੋਕ ਨਿਰਮਾਣ ਮੰਤਰੀ ਅਤੇ ਜੰਡਿਆਲਾ ਗੁਰੂ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ. ਨੇ ਕੀਤਾ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ.ਨੇ ਕਿਹਾ ਕਿ ਪੀ.ਆਈ.ਡੀ.ਬੀ. ਫ਼ੰਡ ਸਕੀਮ ਤਹਿਤ ਬਣੇ ਇਸ ਗੇਟ ਨੂੰ ਵਿਰਾਸਤੀ ਦਿੱਖ ਦਿੱਤੀ ਗਈ ਹੈ। ਸਾਢੇ ਚਾਰ ਸਾਲਾਂ ਦੌਰਾਨ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਰਿਕਾਰਡਤੋੜ ਵਿਕਾਸ ਹੋਇਆ ਹੈ। ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ 75 ਸਾਲਾਂ ਵਿਚ ਵੀ ਹਲਕੇ ਦਾ ਇੰਨਾ ਵਿਕਾਸ ਨਹੀਂ ਕਰ ਸਕੀਆਂ।ਆਮ ਆਦਮੀ ਪਾਰਟੀ ਮੁੜ ਸਰਕਾਰ ਬਣਾਕੇ ਪੰਜਾਬ ਦੀ ਸੇਵਾ ਕਰੇਗੀ।

 

ਪਿਛਲੀ ਖ਼ਬਰ ਨੌਜਵਾਨ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ ਅਗਲੀ ਖ਼ਬਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ