21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਭਾਰਤ-ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ ਰਿਹਾ ਹੈ। ਪਾਕਿਸਤਾਨ ਲਹਿੰਦੇ ਪੰਜਾਬ ਵਾਲੇ ਪਾਸਿਓਂ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਇਹ ਨਗਰ ਕੀਰਤਨ ਸਜਾ ਰਹੀਆਂ ਹਨ।

ਅਜੀਤ ਡੈਸਕ 21-09-2026

ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਅੱਜ 21 ਸਤੰਬਰ ਨੂੰ ਭਾਰਤੀ ਸਮੇਂ ਮੁਤਾਬਕ ਸ਼ਾਮ ਵੇਲੇ 5:30 ਵਜੇ ਨਗਰ ਕੀਰਤਨ ਲੈ ਕੇ ਆਇਆ ਜਾ ਰਿਹਾ ਹੈ। ਪਾਕਿਸਤਾਨ ਲਹਿੰਦੇ ਪੰਜਾਬ ਵਾਲੇ ਪਾਸਿਓਂ ਸਿੱਖ ਸੰਗਤਾਂ ਬੜੀ ਸ਼ਰਧਾ ਭਾਵਨਾ ਨਾਲ ਇਹ ਨਗਰ ਕੀਰਤਨ ਸਜਾ ਰਹੀਆਂ ਹਨ। ਉਨ੍ਹਾਂ ਵਲੋਂ ਆਪਣੇ ਵਾਲੇ ਪਾਸੇ ਜ਼ੀਰੋ ਲਾਈਨ ਪੁੱਜਣ ’ਤੇ ਸ਼ਾਮ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਤੇ ਆਰਤੀ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਜਾਵੇਗੀ ਕਿ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹੇ। 

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ਉੱਤੇ ਪੁੱਜਣਗੇ। ਪਾਕਿਸਤਾਨ ਤੇ ਭਾਰਤ ਦੀਆਂ ਸਿੱਖ ਸੰਗਤਾਂ ਆਪੋ ਆਪਣੇ ਪਾਸੇ ਸੰਧਿਆ ਵੇਲੇ ਰਹਿਰਾਸ ਸਾਹਿਬ ਦਾ ਪਾਠ, ਆਰਤੀ ਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੁੱਲ੍ਹਣ ਲਈ ਅਰਦਾਸ ਕਰਨਗੀਆਂ। 

ਜਥੇਦਾਰ ਗੜਗੱਜ ਨੇ ਡੇਰਾ ਬਾਬਾ ਨਾਨਕ ਅਤੇ ਬਾਰਡਰ ਦੇ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਅੱਜ ਸੰਧਿਆ ਵੇਲੇ ਭਾਰਤੀ ਸਮੇਂ ਅਨੁਸਾਰ 5:30 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੇੜੇ ਜ਼ੀਰੋ ਲਾਈਨ ’ਤੇ ਪੁੱਜ ਕੇ ਸਮਾਗਮ ਅਤੇ ਅਰਦਾਸ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਜ਼ਰੂਰ ਕਰਨ ਤਾਂ ਜੋ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾ ਸਕੇ ਕਿ ਲਾਂਘਾ ਛੇਤੀ ਖੁੱਲ੍ਹੇ ਤੇ ਸੰਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਪਹਿਲਾਂ ਦੀ ਤਰ੍ਹਾਂ ਦਰਸ਼ਨ ਦੀਦਾਰ ਕਰ ਸਕੇ।

ਪਿਛਲੀ ਖ਼ਬਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਅਗਲੀ ਖ਼ਬਰ ਏਸ਼ਿਆਈ ਖ਼ੇਡਾਂ: ਹਿਮਾਂਸ਼ੂ ਅਤੇ ਰੁਦਰਾਂਕਸ਼ ਨੇ ਪੁਰਸ਼ਾਂ ਦੇ 10 ਮੀਟਰ ਰਾਈਫਲ ਮੁਕਾਬਲੇ ’ਚ ਜਿੱਤਿਆ ਚਾਂਦੀ ਅਤੇ ਕਾਂਸੀ ਦ...