21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਜਥੇਦਾਰ ਨੂੰ ਨਹੀਂ ਕਰਨਾ ਚਾਹੀਦਾ ਸੀ ਇਕ ਤਰਫ਼ਾ ਫ਼ੈਸਲਾ- ਭਾਈ ਚਾਵਲਾ

ਚੰਡੀਗੜ੍ਹ, 21 ਸਤੰਬਰ- ਭਾਈ ਅਮਰਜੀਤ ਸਿੰਘ ਚਾਵਲਾ ਪੰਥ ’ਚੋਂ ਛੇਕੇ ਜਾਣ ਤੋਂ ਬਾਅਦ ਜਥੇਦਾਰ ਵਲੋਂ ਉਨ੍ਹਾਂ ਖਿਲਾਫ਼ ਲਏ ਗਏ ਫੈਸਲੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਜਥੇਦਾਰ ਨੂੰ ਇਕ ਤਰਫ਼ਾ ਫੈਸਲਾ ਨਹੀਂ ਕਰਨਾ ਚਾਹੀਦਾ ਸੀ।

ਅਜੀਤ ਡੈਸਕ 21-09-2026

ਚੰਡੀਗੜ੍ਹ, 21 ਸਤੰਬਰ- ਭਾਈ ਅਮਰਜੀਤ ਸਿੰਘ ਚਾਵਲਾ ਪੰਥ ’ਚੋਂ ਛੇਕੇ ਜਾਣ ਤੋਂ ਬਾਅਦ ਜਥੇਦਾਰ ਵਲੋਂ ਉਨ੍ਹਾਂ ਖਿਲਾਫ਼ ਲਏ ਗਏ ਫੈਸਲੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਕ ਵੀਡੀਓ ਜਾਰੀ ਕਰਕੇ ਕਿਹਾ ਕਿ ਜਥੇਦਾਰ ਨੂੰ ਇਕ ਤਰਫ਼ਾ ਫੈਸਲਾ ਨਹੀਂ ਕਰਨਾ ਚਾਹੀਦਾ ਸੀ। ਕੋਈ ਵੀ ਅਜਿਹਾ ਫੈਸਲਾ ਲੈਣ ਤੋਂ ਪਹਿਲਾਂ ਮੇਰਾ ਪੱਖ ਜ਼ਰੂਰ ਸੁਣਨਾ ਚਾਹੀਦਾ ਸੀ। ਮੇਰੇ ਵਲੋਂ 35 ਸਾਲ ਪੰਥ ਦੀ ਕੀਤੀ ਗਈ ਸੇਵਾ ਨੂੰ ਦਰਕਿਨਾਰ ਕਰ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਮੈਂ ਸੁੱਚਾ ਸਿੰਘ ਲੰਗਾਹ ਨਹੀਂ, ਉਸ ਦੀ ਵੀਡੀਓ ਆਉਣ ਦੇ ਬਾਵਜੂਦ ਵੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਇਕ ਕਮੇਟੀ ਬਣਾ ਕੇ ਫੈਸਲਾ ਲਿਆ ਗਿਆ ਸੀ ਪਰੰਤੂ ਮੇਰੇ ਮਾਮਲੇ ਦੇ ਵਿਚ ਕੁਝ ਵੀ ਨਹੀਂ ਹੈ ਫਿਰ ਵੀ ਕੁਝ ਸਿਆਸੀ ਲੋਕਾਂ ਦੇ ਕਹਿਣ ’ਤੇ ਮੇਰੇ ਖਿਲਾਫ਼ ਕਾਹਲੀ ਵਿਚ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਜਲਦ ਹੋਰ ਵੀਡੀਓ ਜਾਰੀ ਕਰਕੇ ਉਨ੍ਹਾਂ ਲੋਕਾਂ ਦੇ ਬਾਰੇ ਵੀ ਦੱਸਾਂਗਾ, ਜਿਨ੍ਹਾਂ ਲੋਕਾਂ ਨੇ ਬਹਿਰੀਨ ਵਾਲੀ ਬੀਬੀ ਨੂੰ ਇੱਥੇ ਲਿਆਂਦਾ ਅਤੇ ਉਸ ਦੇ ਪਿੱਛੇ ਦੀ ਕੀ ਕਹਾਣੀ ਹੈ, ਸਾਰੀ ਸੱਚਾਈ ਸਾਰਿਆਂ ਦੇ ਸਾਹਮਣੇ ਰੱਖਾਂਗਾ। 

ਪਿਛਲੀ ਖ਼ਬਰ ਗੁਲਜ਼ਾਰ ਸਿੰਘ ਦੇ ਪੁੱਤਰ ਨੇ ਖੁਦਕੁਸ਼ੀ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦੇ ਹੋਏ ਖੜਕਾਇਆ ਹਾਈ ਕੋਰਟ ਦਾ ਦਰਵਾਜ਼ਾ ਅਗਲੀ ਖ਼ਬਰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ