21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮਾਨਸਾ ਅਦਾਲਤ ਸਮੇਤ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਕ ਵਾਇਰਲ ਪੱਤਰ ਰਾਹੀ ਸਥਾਨਕ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਅਜੀਤ ਡੈਸਕ 21-09-2026

ਮਾਨਸਾ, 21 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਇਕ ਵਾਇਰਲ ਪੱਤਰ ਰਾਹੀ ਸਥਾਨਕ ਕੋਰਟ ਕੰਪਲੈਕਸ ਸਮੇਤ ਜ਼ਿਲ੍ਹੇ ਦੇ 4 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਪੁਲਿਸ ਵਲੋਂ ਅਦਾਲਤ ਦੀ ਸੁਰੱਖਿਆ ਵਧਾ ਕੇ ਆਉਣ-ਜਾਣ ਵਾਲੇ ਹਰੇਕ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ। ਜ਼ਿਲ੍ਹੇ ਦੇ 3 ਪਿੰਡਾਂ ਖੀਵਾ, ਹੀਰੋ ਕਲਾਂ ਅਤੇ ਅਤਲਾ ਦੇ ਸਕੂਲਾਂ ਤੋਂ ਇਲਾਵਾ ਸ਼ਹਿਰ ਦੇ ਗਰਲਜ਼ ਸਕੂਲ ਦੇ ਬਾਹਰ ਵੀ ਪੁਲਿਸ ਤਾਇਨਾਤ ਕਰ ਕੇ ਸਾਰੇ ਸਕੂਲ ਖ਼ਾਲੀ ਕਰਵਾ ਦਿੱਤੇ ਗਏ ਹਨ। ਥਾਣਾ ਸ਼ਹਿਰੀ-2 ਮਾਨਸਾ ਦੀ ਇੰਚਾਰਜ ਬੇਅੰਤ ਕੌਰ ਨੇ ਦੱਸਿਆ ਕਿ ਪੁਲਿਸ ਵਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਰੇ ਸਥਾਨਾਂ ’ਤੇ ਤਲਾਸ਼ੀ ਮੁਹਿੰਮ ਵੀ ਜਾਰੀ ਹੈ।

ਪਿਛਲੀ ਖ਼ਬਰ ਏਸ਼ੀਆਈ ਖੇਡਾਂ 2026 - ਤਗਮੇ ਦਾ ਰੰਗ ਬਦਲਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਕੁਝ ਹਾਲਾਤਾਂ ਕਾਰਨ ਮੈਂ ਅਜਿਹਾ ਨਹੀਂ ਕਰ ਸਕੀ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ 25 ਨੂੰ ਜਲੰਧਰ ਵਿਖੇ ਸੱਦੀ ਸਿੱਖ ਜਥੇਬੰਦੀਆਂ ਦੀ ਇਕੱਤਰਤਾ