ਚੋਗਾਵਾਂ (ਅੰਮ੍ਰਿਤਸਰ), 21 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਚੋਗਾਵਾਂ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ ਅਤੇ 'ਆਪ' ਦੇ ਸੀਨੀਅਰ ਆਗੂ ਰੇਸ਼ਮ ਸਿੰਘ ਵੜੈਚ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ।ਅਹੁਦਾ ਸੰਭਾਲਣ ਦੀ ਰਸਮ ਮੌਕੇ ਮੈਡਮ ਸੋਨੀਆ ਮਾਨ ਨੇ ਰੇਸ਼ਮ ਸਿੰਘ ਵੜੈਚ ਨੂੰ ਮੁਬਾਰਕਬਾਦ ਦਿੱਤੀ ਅਤੇ ਇਸ ਅਹਿਮ ਨਿਯੁਕਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੇਸ਼ਮ ਸਿੰਘ ਵੜੈਚ ਨੇ ਪਹਿਲਾਂ ਵੀ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਪੂਰੇ ਅੰਮ੍ਰਿਤਸਰ ਜ਼ਿਲ੍ਹੇ 'ਚੋਂ ਸਭ ਤੋਂ ਵੱਡੀ ਜਿੱਤ ਦਰਜ ਕੀਤੀ ਸੀ। ਪਾਰਟੀ ਨੇ ਉਨ੍ਹਾਂ ਦੀ ਵਫ਼ਾਦਾਰੀ ਅਤੇ ਮਿਹਨਤ ਦਾ ਮੁੱਲ ਪਾਇਆ ਹੈ।ਨਵੇਂ ਚੇਅਰਮੈਨ ਰੇਸ਼ਮ ਸਿੰਘ ਵੜੈਚ ਨੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਲਾਕੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਦਾਣਾ ਮੰਡੀਆਂ ਵਿਚ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਦਿਨ-ਰਾਤ ਤਨਦੇਹੀ ਨਾਲ ਕੰਮ ਕਰਨਗੇ।
ਤਾਜ਼ਾ ਖ਼ਬਰਾਂ
Free
ਰੇਸ਼ਮ ਵੜੈਚ ਨੇ ਸੰਭਾਲਿਆ ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਦਾ ਅਹੁਦਾ, ਸੋਨੀਆ ਮਾਨ ਨੇ ਦਿੱਤੀ ਵਧਾਈ
ਚੋਗਾਵਾਂ (ਅੰਮ੍ਰਿਤਸਰ), 21 ਸਤੰਬਰ (ਗੁਰਵਿੰਦਰ ਸਿੰਘ ਕਲਸੀ) - ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀ ਚੋਗਾਵਾਂ ਦੇ ਨਿਯੁਕਤ ਕੀਤੇ ਗਏ ਨਵੇਂ ਚੇਅਰਮੈਨ...
ਅਜੀਤ ਡੈਸਕ
21-09-2026