21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਏ.ਜੀ.ਟੀ.ਐੱਫ ਅਤੇ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਇਕ ਬਦਮਾਸ਼ ਦੀ ਮੌਤ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ) — ਐਂਟੀ ਗੈਂਗਸਟਰ ਟਾਕਸ ਫੋਰਸ (ਏ.ਜੀ.ਟੀ.ਐੱਫ) ਦੇ ਐੱਸ.ਪੀ. ਬਿਕਰਮ ਸਿੰਘ ਬਰਾੜ ਦੀ ਟੀਮ ਅਤੇ ਸੀ.ਆਈ.ਏ.ਸਟਾਫ਼

ਅਜੀਤ ਡੈਸਕ 21-09-2026

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ) — ਐਂਟੀ ਗੈਂਗਸਟਰ ਟਾਕਸ ਫੋਰਸ (ਏ.ਜੀ.ਟੀ.ਐੱਫ) ਦੇ ਐੱਸ.ਪੀ. ਬਿਕਰਮ ਸਿੰਘ ਬਰਾੜ ਦੀ ਟੀਮ ਅਤੇ ਸੀ.ਆਈ.ਏ.ਸਟਾਫ਼ ਤਰਨ ਤਾਰਨ ਦੀ ਪੁਲਿਸ ਨਾਲ ਮੁਕਾਬਲੇ ਦੌਰਾਨ 2 ਬਦਮਾਸ਼ਾਂ ਦੇ ਗੋਲੀ ਲੱਗਣ ਨਾਲ ਇਕ ਬਦਮਾਸ਼ ਦੀ ਮੌਤ ਹੋ ਗਈ ਹੈ, ਜਦਕਿ ਦੂਸਰਾ ਬਦਮਾਸ਼ ਜ਼ਖਮੀ ਹੋ ਗਿਆ ਹੈ।  ਜਾਣਕਾਰੀ ਅਨੁਸਾਰ ਏ.ਜੀ.ਟੀ.ਐੱਫ ਦੇ ਐੱਸ.ਪੀ. ਬਿਕਰਮ ਸਿੰਘ ਬਰਾੜ ਦੀ ਟੀਮ ਅਤੇ ਸੀ.ਆਈ.ਏ.ਸਟਾਫ ਤਰਨ ਤਾਰਨ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨਾਲ ਹੋਏ ਮੁਕਾਬਲੇ ਵਿਚ ਕਸ਼ਮੀਰ ਸਿੰਘ ਉਰਫ ਸੰਨੀ ਉਰਫ ਪੂੰਗੀ ਪੁੱਤਰ ਮੰਗਲ ਸਿੰਘ ਵਾਸੀ ਮੁਰਾਦਪੁਰਾ ਅਤੇ ਉਸਦੇ ਸਾਥੀ ਨੂੰ ਗੋਲੀਆਂ ਲੱਗੀਆਂ। ਇਸ ਦੌਰਾਨ ਕਸ਼ਮੀਰ ਸਿੰਘ ਉਰਫ ਪੂੰਗੀ ਦੀ ਮੌਤ ਹੋ ਗਈ ਹੈ, ਜਦਕਿ ਉਸਦਾ ਦੂਸਰਾ ਸਾਥੀ ਜ਼ਖਮੀ ਹੋ ਗਿਆ ਹੈ।, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਥੇ ਦੱਸਣਾ ਬਣਦਾ ਹੈ ਕਿ ਮਾਰੇ ਗਏ ਬਦਮਾਸ਼ ਕਸ਼ਮੀਰ ਸਿੰਘ ਪੂੰਗੀ ਨੇ ਮੁਰਾਦਪੁਰਾ ਵਿਖੇ ਥਾਣਾ ਸਿਟੀ ਦੇ ਇਕ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰ ਕੇ ਜ਼ਖਮੀ ਕੀਤਾ ਸੀ ਅਤੇ ਉਸ ਵਲੋਂ ਚਲਾਈਆਂ ਗੋਲੀਆਂ ਨਾਲ ਉਥੇ ਖੇਡ ਰਹੀ ਇਕ ਤਿੰਨ ਸਾਲ ਦੀ ਬੱਚੀ ਵੀ ਜ਼ਖਮੀ ਹੋ ਗਈ ਸੀ।

ਪਿਛਲੀ ਖ਼ਬਰ ਬਿਹਾਰ ਚ ਨੌਜਵਾਨ ਔਰਤ ਨਾਲ ਪੁਰਸ਼ ਸਾਥੀ ਸਮੇਤ ਜਨਤਕ ਤੌਰ 'ਤੇ ਕਥਿਤ ਛੇੜਛਾੜ ਦਾ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਖੁਦ ਲਿਆ... ਅਗਲੀ ਖ਼ਬਰ ਬਿਨਾਂ ਵੈਧ ਨੰਬਰ ਪਲੇਟ ਵਾਲੇ ਵਾਹਨਾਂ ਨੂੰ ਪੈਟਰੋਲ-ਡੀਜ਼ਲ ਨਾ ਦੇਣ ਦੇ ਹੁਕਮ