21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕਿਸਾਨ ਲਹਿਰ ਦੀ ਮਜ਼ਬੂਤੀ ਲਈ ਇਕਜੁੱਟ ਹੋਈਆਂ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ) - ਪੰਜਾਬ ਦੀ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕਰਨ ਤੇ ਭਵਿੱਖ ਵਿਚ ਇਕਜੁੱਟ ਹੋ ਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਸੰਘਰਸ਼...

ਅਜੀਤ ਡੈਸਕ 21-09-2026

ਕਪੂਰਥਲਾ, 21 ਸਤੰਬਰ (ਅਮਰਜੀਤ ਕੋਮਲ) - ਪੰਜਾਬ ਦੀ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕਰਨ ਤੇ ਭਵਿੱਖ ਵਿਚ ਇਕਜੁੱਟ ਹੋ ਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸੰਬੰਧੀ ਸੰਘਰਸ਼ ਵਿਚ ਤੇਜ਼ੀ ਲਿਆਉਣ ਲਈ ਕਿਰਤੀ ਕਿਸਾਨ ਯੂਨੀਅਨ ਪੰਜਾਬ ਤੇ ਕਿਰਤੀ ਕਿਸਾਨ ਯੂਨੀਅਨ ਦੀਆਂ ਸੂਬਾ ਕਮੇਟੀਆਂ ਦੀ ਇਕ ਸਾਂਝੀ ਮੀਟਿੰਗ ਕਪੂਰਥਲਾ ਵਿਚ ਹੋਈ, ਜਿਸ ਵਿਚ ਪੰਜਾਬ ਤੇ ਦੇਸ਼ ਦੇ ਮੌਜੂਦਾ ਸਥਿਤੀ, ਕਿਸਾਨਾਂ ਦੀਆਂ ਸਮੱਸਿਆਵਾਂ ਤੇ ਕਿਸਾਨ ਸੰਘਰਸ਼ ਬਾਰੇ ਬਹੁਤ ਹੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ।
ਦੋਵਾਂ ਜਥੇਬੰਦੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਇਕ ਸਾਂਝੇ ਬਿਆਨ ਵਿਚ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਸ਼ਪਾਲ ਸਿੰਘ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਦੋਵਾਂ ਜਥੇਬੰਦੀਆਂ ਦੇ ਰਲੇਵੇਂ ਸੰਬੰਧੀ ਦੱਸਿਆ ਕਿ ਮੌਜੂਦਾ ਹਾਲਾਤ ਨੂੰ  ਮੱਦੇਨਜ਼ਰ ਰੱਖਦਿਆਂ ਆਪਸੀ ਸਹਿਮਤੀ ਨਾਲ ਇਕਜੁੱਟ ਹੋਣ ਦਾ ਫ਼ੈਸਲਾ ਲਿਆ ਹੈ ਤੇ ਇਹ ਰਲੇਵਾਂ ਕਿਸਾਨਾਂ ਦੇ ਹੱਕਾਂ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਤਾਕਤਵਰ ਤੇ ਪ੍ਰਭਾਵਸ਼ਾਲੀ ਬਣਾਉਣ ਦੀ ਦਿਸ਼ਾ ਵਿਚ ਇਕ ਬਹੁਤ ਹੀ ਮਹੱਤਵਪੂਰਨ ਕਦਮ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਅੱਜ ਖੇਤੀ ਸੰਕਟ, ਵੱਧ ਰਹੇ ਕਰਜ਼ੇ, ਫ਼ਸਲਾਂ ਦੇ ਲਾਹੇਵੰਦੇ ਭਾਅ ਨਾ ਮਿਲਣ, ਖੇਤੀ ਲਾਗਤ ਵਿਚ ਹੋਇਆ ਵਾਧਾ, ਜ਼ਮੀਨੀ ਤੇ ਕੁਦਰਤੀ ਸਰੋਤਾਂ 'ਤੇ ਵੱਧ ਰਹੇ ਕਾਰਪੋਰੇਟ ਦੇ ਦਬਦਬੇ ਤੇ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਕਿਸਾਨੀ ਨੂੰ ਬਚਾਉਣ ਲਈ ਅਜਿਹੇ ਸਮੇਂ ਕਿਸਾਨ ਜਥੇਬੰਦੀਆਂ ਨੂੰ ਇੱਕਮੁੱਠ ਕਰਨਾ ਸਮੇਂ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਦੋਵਾਂ ਜਥੇਬੰਦੀਆਂ ਦਾ ਰਲੇਵਾਂ ਸਿਰਫ਼ ਜਥੇਬੰਦਕ ਏਕਤਾ ਨਹੀਂ ਸਗੋਂ ਕਿਸਾਨ ਲਹਿਰ ਨੂੰ ਹੋਰ ਮਜ਼ਬੂਤ ਕਰਨ 'ਚ ਇਕ ਅਹਿਕ ਕਦਮ ਹੈ ਙ ਉਨ੍ਹਾਂ ਕਿਹਾ ਕਿ ਨਵੀਂ ਜਥੇਬੰਦੀ ਕਿਸਾਨਾਂ ਦੇ ਨਾਲ ਖੇਤ ਮਜ਼ਦੂਰਾਂ ਤੇ ਪੇਂਡੂ ਗਰੀਬ ਲੋਕਾਂ ਦੇ ਸਰੋਕਾਰਾਂ ਨੂੰ  ਵੀ ਸੰਘਰਸ਼ ਦਾ ਹਿੱਸਾ ਬਣਾਏਗੀ ਤੇ  ਵੱਧ ਤੋਂ ਵੱਧ ਕਿਸਾਨਾਂ ਨੂੰ  ਜਥੇਬੰਦ ਕਰਨ ਲਈ ਯਤਨ ਤੇਜ਼ ਕੀਤੇ ਜਾਣਗੇ ਙ ਉਨ੍ਹਾਂ ਪੰਜਾਬ ਦੇ ਸਮੂਹ ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਤੇ ਗਰੀਬ ਲੋਕਾਂ ਨੂੰ  ਅਪੀਲ ਕੀਤੀ ਕਿ ਉਹ ਆਪਣੀਆਂ ਮੰਗਾਂ ਲਈ ਇੱਕਜੁੱਟ ਹੋ ਕੇ ਸੰਘਰਸ਼ ਨੂੰ ਅੱਗੇ ਵਧਾਉਣ । 

ਪਿਛਲੀ ਖ਼ਬਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਬੀ.ਐਸ.ਐਫ. ਅਧਿਕਾਰੀਆਂ ਨੇ ਅਰਦਾਸ ਲਈ ਜ਼ੀਰੋ ਲਾਈਨ 'ਤੇ ਜਾਣ ਤੋਂ ਰੋਕਿਆ ਅਗਲੀ ਖ਼ਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਅਰਦਾਸ