22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

“ਯੁੱਧ ਨਸ਼ਿਆਂ ਵਿਰੁੱਧ”: ਜਲੰਧਰ ਦਿਹਾਤੀ ਪੁਲਿਸ ਵਲੋਂ ਸਬ-ਡਿਵੀਜ਼ਨ ਨਕੋਦਰ ਵਿਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ

ਜਲੰਧਰ, 22 ਸਤੰਬਰ (ਹੈਪੀ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਬ-ਡਵੀਜ਼ਨ ਨਕੋਦਰ ਵਿਚ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ)ਅਭਿਆਨ ਚਲਾਇਆ ਗਿਆ।

ਅਜੀਤ ਡੈਸਕ 22-09-2026

ਜਲੰਧਰ, 22 ਸਤੰਬਰ (ਹੈਪੀ)- ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਸਪਲਾਈ ਅਤੇ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਬ-ਡਵੀਜ਼ਨ ਨਕੋਦਰ ਵਿਚ ਵਿਸ਼ੇਸ਼ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ)ਅਭਿਆਨ ਚਲਾਇਆ ਗਿਆ।

ਇਹ ਵਿਸ਼ੇਸ਼ ਅਭਿਆਨ ਸ. ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੀ ਅਗਵਾਈ ਹੇਠ ਅਤੇ ਓਂਕਾਰ ਸਿੰਘ ਬਰਾੜ, ਡੀ.ਐਸ.ਪੀ. ਸਬ-ਡਿਵੀਜ਼ਨ ਨਕੋਦਰ ਅਤੇ ਮਨਜੀਤ ਸਿੰਘ, ਡੀ.ਐਸ.ਪੀ. ਟ੍ਰੈਫਿਕ ਦੀ ਨਿਗਰਾਨੀ ਹੇਠ ਚਲਾਇਆ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਵਿਸ਼ੇਸ਼ ਕਾਸੋ ਦੌਰਾਨ ਪੁਲਿਸ ਟੀਮਾਂ ਵਲੋਂ ਸਬ-ਡਵੀਜ਼ਨ ਨਕੋਦਰ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ, ਨਸ਼ਿਆਂ ਦੇ ਹੌਟਸਪੌਟਸ, ਖਾਲੀ ਮਕਾਨਾਂ, ਸੁੰਨਸਾਨ ਥਾਵਾਂ ਅਤੇ ਹੋਰ ਸ਼ੱਕੀ ਸਥਾਨਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਦੀ ਤਸਦੀਕ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ।

ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਕੁੱਲ 16 ਐਫ.ਆਈ.ਆਰ. ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ 19 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ 01 ਐਫ.ਆਈ.ਆਰ. ਆਬਕਾਰੀ ਐਕਟ ਤਹਿਤ ਦਰਜ ਕਰਕੇ 01 ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤਰ੍ਹਾਂ ਸਬ-ਡਿਵੀਜ਼ਨ ਨਕੋਦਰ ਦੇ ਵੱਖ-ਵੱਖ ਥਾਣਿਆਂ ਵਿਚ ਕੁੱਲ 17 ਐਫ.ਆਈ.ਆਰ. ਦਰਜ ਕਰਕੇ 20 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਪਿਛਲੀ ਖ਼ਬਰ ਥਾਰ ਸਵਾਰ ਦੋ ਨੌਜਵਾਨ 30 ਬੋਰ ਦੇ ਵਿਦੇਸ਼ੀ ਪਿਸਟਲ ਤੇ ਜ਼ਿੰਦਾ ਰੋਂਦ ਸਮੇਤ ਕਾਬੂ ਅਗਲੀ ਖ਼ਬਰ ਟਿੱਪਰ ਦੀ ਲਪੇਟ ਵਿਚ ਆਉਣ ਕਾਰਨ ਪ੍ਰਵਾਸੀ ਮਜ਼ਦੂਰ ਦੀ ਮੌਤ