ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬਾਰਵੀਂ ਸਦੀ ਦੇ ਮਹਾਨ ਸੂਫੀ ਫਕੀਰ ਬਾਬਾ ਸ਼ੇਖ ਫਰੀਦ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਵਿਸ਼ਾਲ ਦੀਪ ਸਿੰਘ ਕਥਾਵਾਚਕ ਨੇ ਬਾਬਾ ਸ਼ੇਖ ਫਰੀਦ ਜੀ ਦੇ ਜੀਵਨ, ਗੁਰਬਾਣੀ ਅਤੇ ਇਤਿਹਾਸ ਸਬੰਧੀ ਗੁਰਮਤਿ ਵਿਚਾਰਾਂ ਸਰਵਣ ਕਰਾਈਆਂ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੇ ਸਿੰਘ ਬਾਦੀਆਂ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਅਤੇ ਨਿਸ਼ਾਨ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਉਤਸ਼ਾਹ ਸਹਿਤ ਮਨਾਇਆ
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬਾਰਵੀਂ ਸਦੀ ਦੇ ਮਹਾਨ ਸੂਫੀ ਫਕੀਰ ਬਾਬਾ ਸ਼ੇਖ ਫਰੀਦ ਸ਼ੇਖ ਫਰੀਦ ਜੀ ਦਾ ਜਨਮ ਦਿਹਾੜਾ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਉਤਸ਼ਾਹ ਸਹਿਤ ਮਨਾਇਆ ਗਿਆ।
ਅਜੀਤ ਡੈਸਕ
23-09-2026