23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਲਕਾ ਫਤਿਹਗੜ੍ਹ ਚੂੜੀਆਂ 'ਚ ਭਾਜਪਾ ਨੂੰ ਝਟਕਾ, ਹਲਕਾ ਇੰਚਾਰਜ ਰਹੇ ਬਿਕਰਮਜੀਤ ਸਿੰਘ ਨਠਵਾਲ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਭਾਰਤੀ ਜਨਤਾ ਪਾਰਟੀ...

ਅਜੀਤ ਡੈਸਕ 23-09-2026

ਬਟਾਲਾ, 23 ਸਤੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਸ ਹਲਕੇ ਦੀ ਇੰਚਾਰਜ ਰਹਿ ਚੁੱਕੇ ਬਿਕਰਮਜੀਤ ਸਿੰਘ ਨਠਵਾਲ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਹੋ ਗਏ।

ਉਹ ਬੀਜੇਪੀ ਕਿਸਾਨ ਮੋਰਚਾ ਦੇ ਵਾਈਸ ਪ੍ਰੈਜੀਡੈਂਟ ਵੀ ਰਹੇ। ਬਿਕਰਮਜੀਤ ਸਿੰਘ ਨਠਵਾਲ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਪ੍ਰਧਾਨ  ਸੁਖਬੀਰ ਸਿੰਘ ਬਾਦਲ ਅਤੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਸ਼ਾਮਿਲ ਕੀਤਾ। ਇਸ ਮੌਕੇ ਸਰਦਾਰ ਬਾਦਲ ਨੇ ਕਿਹਾ ਕਿ ਬਿਕਰਮਜੀਤ ਸਿੰਘ ਨਠਵਾਲ ਦੀ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।

ਪਿਛਲੀ ਖ਼ਬਰ ਐਲ.ਪੀ.ਯੂ. ਦੇ ਐਥਲੀਟਾਂ ਨੇ 2026 ਦੀਆਂ ਏਸ਼ੀਅਨ ਖੇਡਾਂ ਵਿਚ 8 ਵਿਚੋਂ 5 ਚਾਂਦੀ ਦੇ ਤਗਮੇ ਜਿੱਤੇ ਅਗਲੀ ਖ਼ਬਰ ਭਾਜਪਾ ਵਰਕਰਾਂ ਦੀ ਕਾਰ ਹਾਦਸਾਗ੍ਰਸਤ, ਇਕ ਮੌਤ-5 ਜ਼ਖਮੀ