23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕਰਜ਼ਾਈ ਮਜ਼ਦੂਰ ਵਲੋਂ ਸਲਫਾਸ ਨਿਗਲ ਕੇ ਜੀਵਨ ਲੀਲਾ ਸਮਾਪਤ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਘਰਾਂਗਣਾ ਦੇ ਕਰਜ਼ਾਈ ਕਿਸਾਨ ਵਲੋਂ...

ਅਜੀਤ ਡੈਸਕ 23-09-2026

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਘਰਾਂਗਣਾ ਦੇ ਕਰਜ਼ਾਈ ਕਿਸਾਨ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਅਨੁਸਾਰ, ਕੁਲਵੀਰ ਸਿੰਘ ਪੁੱਤਰ ਹਰਦੇਵ ਸਿੰਘ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਸੀ। ਉਸ ਨੇ ਰੈਡੀਮੇਡ ਦੀ ਦੁਕਾਨ ਚਲਾਉਣ ਲਈ ਪ੍ਰਾਈਵੇਟ ਕੰਪਨੀਆਂ ਅਤੇ ਸਰਕਾਰੀ ਬੈਂਕ ਤੋਂ ਕਰਜ਼ਾ ਲਿਆ ਸੀ ਪਰ ਦੁਕਾਨ ਵੀ ਨਾ ਚੱਲ ਸਕੀ ਤੇ ਕਰਜ਼ਾ ਵੀ ਨਹੀਂ ਉੱਤਰਿਆ।

ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ ਨੇ ਦੱਸਿਆ ਕਿ ਕੁਲਵੀਰ ਨੇ ਬੀਤੇ ਕੱਲ੍ਹ ਸਲਫਾਸ ਦੀ ਗੋਲੀ ਖਾ ਕੇ ਜੀਵਨ-ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਪਿੱਛੇ ਪਤਨੀ ਤੇ 2 ਛੋਟੇ ਬੱਚੇ ਹਨ। ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਸਿਰ ਚੜ੍ਹੇ ਕਰਜ਼ੇ ਨੂੰ ਮੁਆਫ਼ ਕਰਨ ਦੇ ਨਾਲ ਹੀ 10 ਲੱਖ ਰੁਪਏ ਆਰਥਿਕ ਸਹਾਇਤਾ ਦਿੱਤੀ ਜਾਵੇ।

ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡਿਆ ਦੇ ਭਾਣਜੇ ਦੇ ਘਰ ਈ.ਡੀ. ਵਲੋਂ ਕੀਤੀ ਗਈ ਛਾਪੇਮਾਰੀ ਅਗਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਸੱਤਵੀਂ, ਫਰਾਲਾ