ਚੰਡੀਗੜ੍ਹ, 23 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਇਕ ਉੱਚ-ਪੱਧਰੀ ਪੰਜ-ਮੈਂਬਰੀ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।
ਕਰੀਬ ਅੱਧੇ ਘੰਟੇ ਤੱਕ ਚੱਲੀ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਲੱਗੇ ਆਰੋਪਾ ਅਤੇ ਇਸ ਤੋਂ ਬਾਅਦ ਸਾਹਮਣੇ ਆਏ ਘਟਨਾਕ੍ਰਮ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਵਫ਼ਦ ਨੇ ਮਾਮਲੇ ਨਾਲ ਜੁੜੇ ਵੱਖ-ਵੱਖ ਪੱਖ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦੇ ਅਤੇ ਇਸ ਸਬੰਧੀ ਗੰਭੀਰਤਾ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਮਾਮਲੇ ਨਾਲ ਸਬੰਧਤ ਤੱਥਾਂ ਅਤੇ ਅਗਲੇ ਕਦਮਾਂ ਬਾਰੇ ਵੀ ਚਰਚਾ ਹੋਈ।