24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਉਗਰ ਔਲਖ (ਅਜਨਾਲਾ) ਵਿਖੇ ‘ਪੰਜਾਬ ਬਚਾਓ ਰੈਲੀ’ ’ਚ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪਹੁੰਚੇ

ਅਜਨਾਲਾ, ਜਗਦੇਵ ਕਲਾਂ (ਅੰਮ੍ਰਿਤਸਰ), 24 ਸਤੰਬਰ ( ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅਜਨਾਲਾ ਨੇੜਲੇ ਪਿੰਡ ਉਗਰ ਔਲਖ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਹੁੰਚ ਚੁੱਕੇ ਹਨ।

ਅਜੀਤ ਡੈਸਕ 24-09-2026

ਰੈਲੀ ਵਾਲੀ ਥਾਂ ’ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਪਾਰਟੀ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦਾ ਸਵਾਗਤ ਕੀਤਾ ਗਿਆ। ਹੁਣ ਤੋਂ ਥੋੜ੍ਹੀ ਦੇਰ ਬਾਅਦ ਸੁਖਬੀਰ ਸਿੰਘ ਬਾਦਲ ਰੈਲੀ ਵਿਚ ਹੋਏ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੇ ਸੰਬੋਧਨ ਦੌਰਾਨ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ਅਤੇ ਪਾਰਟੀ ਦੀ ਅਗਲੀ ਰਣਨੀਤੀ ਸੰਬੰਧੀ ਗੱਲ ਰੱਖੇ ਜਾਣ ਦੀ ਉਮੀਦ ਹੈ।

ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਰੈਲੀ ਵਾਲੇ ਸਥਾਨ ’ਤੇ ਵੱਡੀ ਗਿਣਤੀ ਵਿਚ ਲੋਕ ਪਹੁੰਚ ਰਹੇ ਹਨ।

ਪਿਛਲੀ ਖ਼ਬਰ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਯਮੁਨਾ ਬੱਸ ਹਾਦਸੇ ’ਤੇ ਪ੍ਰਗਟਾਇਆ ਦੁੱਖ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਲੜਕੀਆਂ ਦੇ ਸਕੂਲ ਨੂੰ ਧਮਕੀਭਰੀ ਈ-ਮੇਲ, ਹਫੜਾ-ਦਫੜੀ ਮਚੀ