ਝਬਾਲ (ਤਰਨਤਾਰਨ), 27 ਸਤੰਬਰ (ਸੁਖਦੇਵ ਸਿੰਘ) - ਗੱਗੋਬੂਹਾ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਅਕਾਲੀ ਮਹਿਲਾ ਸਰਪੰਚ ਦੇ ਪਤੀ ਨਵਦੀਪ ਸਿੰਘ ਨਵ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਗੱਗੋਬੂਹਾ ਵਿਖੇ ਪੁੱਜੇ। ਨਵਦੀਪ ਸਿੰਘ ਦੀ ਪਤਨੀ ਸਰਪੰਚ ਕੁਲਵਿੰਦਰ ਕੌਰ ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਨਵਦੀਪ ਸਿੰਘ ਨੂੰ ਨਸ਼ਿਆਂ ਵਿਰੁੱਧ ਬੋਲਣ ਦੀ ਕੀਮਤ ਜਾਨ ਦੇ ਕੇ ਚੁਕਾਉਣੀ ਪਈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਅਵਸਥਾ ਬੁਰੀ ਤਰਾਂ ਫੈਲ ਹੋ ਚੁੱਕੀ ਹੈ।
ਇਸ ਮੌਕੇ ਹਲਕਾ ਇੰਚਾਰਜ ਕੰਚਨਪਰੀਤ ਕੌਰ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਜੇ ਐਸ ਢਿੱਲੋਂ,ਸਾਬਕਾ ਸਰਪੰਚ ਪਰਮਜੀਤ ਸਿੰਘ ਗੱਗੋਬੂਹਾ ਸਮੇਤ ਹੋਰ ਅਕਾਲੀ ਵਰਕਰ ਹਾਜ਼ਰ ਸਨ।
ਤਾਜ਼ਾ ਖ਼ਬਰਾਂ
Free
ਗੋਲੀ ਨਾਲ ਮਾਰੇ ਅਕਾਲੀ ਆਗੂ ਦੇ ਘਰ ਪਹੁੰਚੇ ਬਿਕਰਮ ਸਿੰਘ ਮਜੀਠੀਆ
ਝਬਾਲ (ਤਰਨਤਾਰਨ), 27 ਸਤੰਬਰ (ਸੁਖਦੇਵ ਸਿੰਘ) - ਗੱਗੋਬੂਹਾ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਅਕਾਲੀ ਮਹਿਲਾ ਸਰਪੰਚ ਦੇ ਪਤੀ ਨਵਦੀਪ ਸਿੰਘ ਨਵ...
ਅਜੀਤ ਡੈਸਕ
27-09-2026