ਫਗਵਾੜਾ, 27 ਸਤੰਬਰ- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਮਾਹੌਲ ਤਣਾਅਪੂਰਨ ਹੋ ਗਿਆ ਹੈ। ਜਿਵੇਂ ਹੀ ਪੁਲਿਸ ਨੇ ਲਾਠੀਚਾਰਜ ਕੀਤਾ, ਵਿਦਿਆਰਥੀਆਂ ਨੇ ਵੀਡੀਓ ਕਰੂ ਅਤੇ ਪੁਲਿਸ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ। ਕਈ ਮੀਡੀਆਂ ਕਰਮਚਾਰੀਆਂ ਦੇ ਸਿਰਾਂ 'ਤੇ ਬੋਤਲਾਂ ਸੁੱਟੀਆਂ ਗਈਆਂ, ਕਈ ਪੁਲਿਸ ਕਰਮਚਾਰੀਆਂ ਦੀਆਂ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ ਅਤੇ ਕੁਝ ਕਾਰਾਂ ਨੂੰ ਅੱਗ ਲਗਾਉਣ ਦੀਆਂ ਵੀ ਰਿਪੋਰਟਾਂ ਹਨ।
ਕਿਹਾ ਜਾ ਰਿਹਾ ਹੈ ਕਿ ਲਵਲੀ ਯੂਨੀਵਰਸਿਟੀ ਵਿਰੁੱਧ ਵਿਦਿਆਰਥੀਆਂ ਦਾ ਗੁੱਸਾ ਵਧਦਾ ਜਾ ਰਿਹਾ ਹੈ, ਲਵਲੀ ਯੂਨੀਵਰਸਿਟੀ ਦਾ ਕੋਈ ਵੀ ਅਧਿਕਾਰੀ ਵਿਦਿਆਰਥੀਆਂ ਨੂੰ ਮਿਲਣ ਜਾਂ ਮਨਾਉਣ ਨਹੀਂ ਆਇਆ। ਪੰਜਾਬ ਦੇ ਫਗਵਾੜਾ ਵਿਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿਚ ਐਤਵਾਰ ਸ਼ਾਮ ਨੂੰ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਝੜਪ ਹੋ ਗਈ। ਪੁਲਿਸ ਵਿਦਿਆਰਥੀਆਂ ਨਾਲ ਗੱਲ ਕਰ ਰਹੀ ਸੀ। ਇਸ ਦੌਰਾਨ ਪੁਲਿਸ 'ਤੇ ਬੋਤਲਾਂ ਸੁੱਟੀਆਂ ਗਈਆਂ। ਇਸ 'ਤੇ ਪੁਲਿਸ ਨੇ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਪੁਲਿਸ 'ਤੇ ਪੱਥਰਬਾਜ਼ੀ ਕੀਤੀ।