27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਾਊਦੀ ਅਰਬ ’ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਜਿੰਦਰ ਸਿੰਘ ਦੀ ਮਦਦ ਲਈ ਉੱਠੀ ਆਵਾਜ਼

ਪਠਾਨਕੋਟ, 27 ਸਤੰਬਰ (ਸੰਧੂ)- ਸਾਊਦੀ ਅਰਬ ਵਿਚ ਟਰੱਕ ਡਰਾਈਵਰ ਵਜੋਂ ਰੋਜ਼ੀ-ਰੋਟੀ ਕਮਾ...

ਅਜੀਤ ਡੈਸਕ 27-09-2026

ਪਠਾਨਕੋਟ, 27 ਸਤੰਬਰ (ਸੰਧੂ)- ਸਾਊਦੀ ਅਰਬ ਵਿਚ ਟਰੱਕ ਡਰਾਈਵਰ ਵਜੋਂ ਰੋਜ਼ੀ-ਰੋਟੀ ਕਮਾ ਰਹੇ ਭਾਈ ਬਲਜਿੰਦਰ ਸਿੰਘ ਨੂੰ ਇਕ ਮਾਮਲੇ ਵਿਚ ਫਾਂਸੀ ਦੀ ਸਜ਼ਾ ਸੁਣਾਏ ਜਾਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਦੀ ਚਿੰਤਾ ਵਧ ਗਈ ਹੈ। ਇਸ ਮਾਮਲੇ ਵਿਚ ਭਾਈ ਬਲਜਿੰਦਰ ਸਿੰਘ ਦੇ ਪਰਿਵਾਰ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਪਠਾਨਕੋਟ ਅਤੇ ਵਾਰਿਸ ਪੰਜਾਬ ਦੇ ਮੁਕੇਰੀਆਂ ਨਾਲ ਸਬੰਧਤ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਅਤੇ ਪਿਤਾ ਜਸਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਦੁੱਖ-ਸੁੱਖ ਸਾਂਝਾ ਕੀਤਾ।

ਇਸ ਮੌਕੇ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਦਲਜੀਤ ਸਿੰਘ ਮੰਝਪੁਰ, ਉਂਕਾਰ ਸਿੰਘ ਦੇਵੀਦਾਸ, ਵਾਰਿਸ ਪੰਜਾਬ ਦੇ ਆਗੂ ਸੂਰਤੀ ਰਾਮ, ਅਮਨਜੀਤ ਸਿੰਘ ਕਾਲਾ,  ਸਤਪਾਲ ਸਿੰਘ ਅਤੇ ਰੋਹਿਤ ਮਾਨਸਰ ਸਮੇਤ ਹੋਰ ਸਾਥੀ ਹਾਜ਼ਰ ਸਨ। ਪਰਿਵਾਰ ਨਾਲ ਗੱਲਬਾਤ ਦੌਰਾਨ ਦਲਜੀਤ ਸਿੰਘ ਮੰਝਪੁਰ ਆਗੂਆਂ ਨੇ ਦੱਸਿਆ ਕਿ ਭਾਈ ਬਲਜਿੰਦਰ ਸਿੰਘ ਲੰਮੇ ਸਮੇਂ ਤੋਂ ਆਪਣੇ ਪਰਿਵਾਰ ਦੀ ਰੋਜ਼ੀ-ਰੋਟੀ ਲਈ ਸਾਊਦੀ ਅਰਬ ਵਿਚ ਟਰੱਕ ਡਰਾਈਵਰ ਵਜੋਂ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਈ ਬਲਜਿੰਦਰ ਸਿੰਘ ਇਕ ਮਿਹਨਤੀ, ਨੇਕ ਅਤੇ ਗੁਰਸਿੱਖ ਵਿਚਾਰਾਂ ਵਾਲੇ ਵਿਅਕਤੀ ਹਨ, ਜੋ ਆਪਣੇ ਪਿੰਡ ਅਤੇ ਇਲਾਕੇ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਅੱਗੇ ਰਹਿੰਦੇ ਰਹੇ ਹਨ। ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਪਠਾਨਕੋਟ ਅਤੇ ਵਾਰਿਸ ਪੰਜਾਬ ਦੇ ਆਗੂਆਂ ਨੇ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਭਾਰਤੀ ਦੂਤਾਵਾਸ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਤੁਰੰਤ ਕੂਟਨੀਤਕ ਅਤੇ ਕਾਨੂੰਨੀ ਪੱਧਰ ’ਤੇ ਦਖ਼ਲ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਭਾਈ ਬਲਜਿੰਦਰ ਸਿੰਘ ਨੂੰ ਮਾਮਲੇ ਵਿਚ ਹਰ ਸੰਭਵ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਨੂੰ ਮੁਆਫ਼ ਕਰਵਾਉਣ ਲਈ ਸਾਊਦੀ ਅਰਬ ਸਰਕਾਰ ਦੇ ਪੱਧਰ ’ਤੇ ਯਤਨ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਦਾ ਪੁੱਤਰ ਲੰਮੇ ਸਮੇਂ ਤੋਂ ਵਿਦੇਸ਼ ਦੀ ਧਰਤੀ ’ਤੇ ਮੁਸ਼ਕਲ ਹਾਲਾਤਾਂ ਵਿੱਚ ਰਹਿ ਕੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਹੈ। ਅੱਜ ਉਸ ਦਾ ਪਰਿਵਾਰ ਉਸ ਦੀ ਸਲਾਮਤੀ ਅਤੇ ਵਾਪਸੀ ਲਈ ਬੇਸਬਰੀ ਨਾਲ ਉਡੀਕ ਕਰ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਨੁੱਖੀ ਅਤੇ ਕਾਨੂੰਨੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇ, ਤਾਂ ਜੋ ਭਾਈ ਬਲਜਿੰਦਰ ਸਿੰਘ ਆਪਣੇ ਪਰਿਵਾਰ ਅਤੇ ਬੱਚਿਆਂ ਕੋਲ ਵਾਪਸ ਆ ਸਕਣ। ਇਸ ਮੌਕੇ ਰੋਹਿਤ ਮਾਨਸਰ, ਅਮਨਜੀਤ ਸਿੰਘ, ਅਭੀ ਠਾਕੁਰਦੁਆਰਾ, ਅਭਿਮਨਿਊ, ਆਕਾਸ਼ ਮਾਨਸਰ, ਨਰਿੰਦਰ ਕਾਲੂ, ਮੁਕੇਸ਼ ਕਸ਼ਿਆ, ਅਮਨਦੀਪ ਸਿੰਘ, ਅਮਿਤ ਬਡਿਆਲ, ਆਸਾ ਸਿੰਘ ਭੰਗਾਲਾ ਅਤੇ ਮਹਿੰਦਰ ਸਿੰਘ ਗੋਲੀ ਸਮੇਤ ਹੋਰ ਹਾਜ਼ਰ ਸਨ।

ਪਿਛਲੀ ਖ਼ਬਰ ਭਾਜਪਾ ਆਗੂ ਦੀਪਕ ਸ਼ਰਮਾ ਨੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਸਿਰੋਪਾ ਤੇ ਸਨਮਾਨ ਚਿੰਨ੍ਹ ਦੇ ਕੇ ਕੀਤਾ ਸਨ... ਅਗਲੀ ਖ਼ਬਰ ਸ਼ੁਬਮਨ ਗਿੱਲ ਨੇ 96 ਗੇਂਦਾਂ ਵਿੱਚ ਆਪਣਾ ਸੈਂਕੜਾ ਪੂਰਾ ਕੀਤਾ