28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਥਾਣਾ ਦਿੜ੍ਹਬਾ ਅੱਗੇ ਧਰਨੇ ਦਾ ਐਲਾਨ

ਦਿੜ੍ਹਬਾ ਮੰਡੀ (ਸੰਗਰੂਰ), 28 ਸਤੰਬਰ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵਲੋਂ...

ਅਜੀਤ ਡੈਸਕ 28-09-2026

ਦਿੜ੍ਹਬਾ ਮੰਡੀ (ਸੰਗਰੂਰ), 28 ਸਤੰਬਰ (ਜਸਵੀਰ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਵਲੋਂ ਪਿੰਡ ਤੂਰਬੰਜਾਰਾ ਵਿਖੇ ਅਡਾਨੀ ਕੰਪਨੀ ਵਲੋਂ ਲਗਾਏ ਜਾ ਰਹੇ ਸੈਲੋ ਦੇ ਵਿਰੋਧ ਵਿਚ 29 ਸਤੰਬਰ ਨੂੰ ਥਾਣਾ ਦਿੜ੍ਹਬਾ ਅੱਗੇ ਧਰਨਾ ਦਿੱਤਾ ਜਾਵੇਗਾ।

ਪ੍ਰੈੱਸ ਨਾਲ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੋਸ਼ ਲਾਇਆ ਕਿ ਪਿੰਡ ਦੀ ਹੱਦ ਅੰਦਰ ਲੋਕਾਂ ਦੇ ਘਰਾਂ ਦੇ ਬਿਲਕੁਲ ਨੇੜੇ ਅਡਾਨੀ ਕੰਪਨੀ ਦਾ ਸੈਲੋ ਧੱਕੇ ਨਾਲ ਲਗਾਇਆ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਅਤੇ ਪਿੰਡ ਵਾਸੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਦੋਸ਼ ਲਾਇਆ ਕਿ ਅੱਜ ਕੰਪਨੀ ਦੇ ਮੈਨੇਜਰ ਸੰਜੇ ਮਲਕ ਵਲੋਂ ਇਕ ਕਿਸਾਨ ਦੀ ਦੋ ਕਨਾਲ ਜ਼ਮੀਨ ਵਿਚ ਟਰੈਕਟਰ ਚਲਾ ਕੇ ਕਬਜ਼ਾ ਕਰਨ ਅਤੇ ਜ਼ਮੀਨ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਵਿਰੋਧ ਵਿਚ 29 ਸਤੰਬਰ ਨੂੰ ਥਾਣਾ ਦਿੜ੍ਹਬਾ ਅੱਗੇ ਧਰਨਾ ਦਿੱਤਾ ਜਾਵੇਗਾ।

ਪਿਛਲੀ ਖ਼ਬਰ ''ਜਸ਼ਨ ਏ ਇੰਨਕਲਾਬ'' ਸਮਾਗ਼ਮ ਵਿਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਫੈਸਲਾ, ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਬਿਜਲੀ ਕੁਨੈਕਸ਼ਨ ਕੱਟਣ 'ਤੇ ਰੋਕ