29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੀਵਰੇਜ ਬੋਰਡ ਦੇ ਆਊਟਸੋਰਸਸ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ

ਲੌਂਗੋਵਾਲ (ਸੰਗਰੂਰ), 29 ਸਤੰਬਰ- ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ...

ਅਜੀਤ ਡੈਸਕ 29-09-2026

ਲੌਂਗੋਵਾਲ (ਸੰਗਰੂਰ), 29 ਸਤੰਬਰ- ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ, ਗੁਰਬਿੰਦਰ ਸਿੰਘ ਲਹਿਰਾ ਆਦਿ ਆਗੂਆਂ ਵਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੀਟਿੰਗ ਕੀਤੀ ਗਈ। ਜਿਸ ਵਿਚ ਸੀਵਰੇਜ ਬੋਰਡ ਦੇ ਇੰਜੀਨੀਅਰ ਇਨ ਚੀਫ ਕਮ ਟੈਕਨੀਕਲ ਐਡਵਾਈਜਰ ਅਸ਼ਵਨੀ ਕੁਮਾਰ, ਇੰਜ, ਸਰਬਜੀਤ ਸਿੰਘ ਚੀਫ਼ ਇੰਜੀਨੀਅਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਆਗੂਆਂ ਵਲੋਂ ਪਿਛਲੀਆਂ ਮੀਟਿੰਗਾਂ ਦੌਰਾਨ ਜਿਵੇਂ ਕਿ ਨਗਰ ਕੌਂਸਲਾਂ, ਪਾਵਰ ਕਾਮ ਐਂਡ ਟਰਾਂਸਕੋ ਦੇ ਵਲੋ ਬੋਰਡ ਆਫ ਡਾਇਰੈਕਟਰਜ ਦੀ ਮੀਟਿੰਗ ਰਾਹੀਂ ਆਊਟਸੋਰਸ ਦੇ ਮੁਲਾਜ਼ਮਾਂ ਨੂੰ ਸਿੱਧਾ ਵਿਭਾਗ ਵਿਚ ਲਿਆ ਗਿਆ ਹੈ ਉਸ ਤਰਾਂ ਹੀ ਸੀਵਰੇਜ ਬੋਰਡ ਵਲੋਂ ਸਾਡੇ 2500 ਦੇ ਕਰੀਬ ਫੀਲਡ ਅਤੇ ਦਫਤਰੀ ਮੁਲਾਜ਼ਮਾਂ ਨੂੰ ਸਿੱਧਾ ਕੰਟਰੈਕਟ ਤੇ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅਧਿਕਾਰੀਆ ਨੂੰ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜਿੰਨ੍ਹੇ ਵੀ ਸਥਾਨਕ ਸਰਕਾਰਾਂ ਵਿਭਾਗ ਦੇ ਅੰਦਰ ਸੀਵਰੇਜ ਬੋਰਡ ਵਿਚ ਆਊਟ ਸੋਰਸ ਮੁਲਾਜ਼ਮ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਦੀ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿਚ ਪਾਸ ਕਰਕੇ ਸੀਵਰੇਜ ਬੋਰਡ ਦੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਮੌਕੇ ਪਾਵਰਕਾਮ ਐਂਡ ਟਰਾਂਸਕੋ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਯਾਦਵਿੰਦਰ ਸਿੰਘ ਯਾਦੀ, ਪਰਦੀਪ ਸਿੰਘ ਭੀਖੀ ਆਦਿ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਕਾਰਨ ਜੰਡਿਆਲਾ ਵਿਚ ਕਈ ਘੰਟੇ ਲੱਗਾ ਰਿਹਾ ਜਾਮ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਵਿਚ ਸੁਰਜੀਤ ਸਿੰਘ ਦੀ ਜਿੱਤ ਨਾਲ ਸੰਗਰੂਰ ਵਿਚ ਖੁਸ਼ੀ ਦੀ ਲਹਿਰ