ਮਾਛੀਵਾੜਾ ਸਾਹਿਬ (ਲੁਧਿਆਣਾ), 30 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਮਾਛੀਵਾੜਾ ਸਾਹਿਬ ਤੋਂ ਭਾਜਪਾ ਆਗੂ ਮੰਡਲ ਪ੍ਰਧਾਨ ਸੁਖਵਿੰਦਰ ਸੁੱਖੀ ਸ਼ਰਮਾ (ਜੋਧੇਵਾਲ ਵਾਲੇ) ਨੂੰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਦਿੰਦਿਆਂ ਪੁਲਿਸ ਜ਼ਿਲ੍ਹਾ ਖੰਨਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਲਾਲ ਸ਼ਰਮਾ ਮਾਛੀਵਾੜਾ ਸਾਹਿਬ ਭਾਜਪਾ ਮੰਡਲ ਪ੍ਰਧਾਨ ਹੁੰਦਿਆਂ ਜ਼ਿਲ੍ਹਾ ਪ੍ਰੀਸ਼ਦ ਨੀਲੋਂ ਜੋਨ ਦੀ ਚੋਣ ਲੜ ਕੇ ਵਧੀਆ ਕਾਰਗੁਜ਼ਾਰੀ ਵਿਖਾ ਚੁੱਕੇ ਹਨ।
ਉਨ੍ਹਾਂ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਤੇ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਭਾਜਪਾ ਹਾਈਕਮਾਂਡ ਨੇ ਉਨ੍ਹਾਂ ਨੂੰ ਇਸ ਅਹੁਦੇ ਨਾਲ ਨਿਵਾਜਿਆ ਗਿਆ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੁਖਵਿੰਦਰ ਸੁੱਖੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਇਹ ਸਮੁੱਚੀ ਹਾਈਕਮਾਂਡ ਦੇ ਤਹਿ ਦਿਲੋਂ ਧੰਨਵਾਦੀ ਹਨ ਜਿਨ੍ਹਾਂ ਕੋਲ ਜ਼ਿਲ੍ਹਾ ਖੰਨਾ ਤੋਂ ਬਤੌਰ ਉਪ ਪ੍ਰਧਾਨ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਤੀ ਹਮੇਸ਼ਾ ਇਮਾਨਦਾਰੀ ਵਫਾਦਾਰੀ ਤੇ ਤਨਦੇਹੀ ਨਾਲ ਕੰਮ ਕਰਦੇ ਆਏ ਹਨ ਅਤੇ ਆਉਣ ਵਾਲੇ ਸਮੇਂ ’ਚ ਵੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ।