01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਜੰਡਿਆਲਾ ਗੁਰੂ ਦੇ ਖਾਲੀ ਪਲਾਟ ’ਚੋਂ ਮਿਲੀ 30 ਸਾਲਾ ਨੌਜਵਾਨ ਦੀ ਲਾਸ਼

ਜੰਡਿਆਲਾ ਗੁਰੂ (ਅੰਮ੍ਰਿਤਸਰ) 1 ਅਕਤੂਬਰ (ਅੰਮ੍ਰਿਤ ਪਾਲ ਸਿੰਘ) - ਜੰਡਿਆਲਾ ਗੁਰੂ ਦੇ ਇਕ ਖਾਲੀ ਪਲਾਟ ਵਿਚੋਂ ਕਰੀਬ 30 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਸ਼ਹਿਰ ਵਿਚ ਸਨਸਨੀ ਫੈਲ ਗਈ। ਮੌਕੇ ’ਤੇ ਮਿਲੇ ਦਸਤਾਵੇਜ਼ਾਂ ਦੇ ਆਧਾਰ...

ਅਜੀਤ ਡੈਸਕ 01-10-2026

ਜੰਡਿਆਲਾ ਗੁਰੂ (ਅੰਮ੍ਰਿਤਸਰ) 1 ਅਕਤੂਬਰ (ਅੰਮ੍ਰਿਤ ਪਾਲ ਸਿੰਘ) - ਜੰਡਿਆਲਾ ਗੁਰੂ ਦੇ ਇਕ ਖਾਲੀ ਪਲਾਟ ਵਿਚੋਂ ਕਰੀਬ 30 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਸ਼ਹਿਰ ਵਿਚ ਸਨਸਨੀ ਫੈਲ ਗਈ। ਮੌਕੇ ’ਤੇ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਛਾਣ ਜੋਬਨਦੀਪ ਸਿੰਘ ਵਾਸੀ ਪਿੰਡ ਤਰਸਿੱਕਾ ਵਜੋਂ ਹੋਈ ਹੈ। ਮ੍ਰਿਤਕ ਦੇ ਸਿਰ ’ਤੇ ਗਹਿਰੀ ਸੱਟ ਦੇ ਨਿਸ਼ਾਨ ਦੱਸੇ ਜਾ ਰਹੇ ਹਨ। ਮੌਕੇ ’ਤੇ ਪਹੁੰਚੀ ਜੰਡਿਆਲਾ ਗੁਰੂ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ‘‘ਇਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਰਵਾਏ ਕਵੀਆਂ ਦੇ ਅਰਥ’’ ਅਗਲੀ ਖ਼ਬਰ ਨਸ਼ਾ ਮੁਕਤੀ ਮੁਹਿੰਮ ਦਾ ਪਹਿਲਾ ਪੜਾਅ ਮੁਕੰਮਲ, ਹੁਣ ਨਸ਼ਾ ਪੀੜਤਾਂ ਦੀ ਪਛਾਣ ਕਰਕੇ ਇਲਾਜ ’ਤੇ ਜ਼ੋਰ - ਰਾਜਪਾਲ ਗੁਲਾਬ ਚੰ...