ਰਾਜਪੁਰਾ (ਪਟਿਆਲਾ), 1 ਅਕਤੂਬਰ (ਰਣਜੀਤ ਸਿੰਘ)- ਰਾਜਪੁਰਾ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਵਿਧਾਇਕਾਂ ਨੀਨਾ ਮਿੱਤਲ ਅਤੇ ਪ੍ਰਧਾਨ ਅਨਾਜ ਮੰਡੀ ਦਵਿੰਦਰ ਸਿੰਘ ਵੈਦਵਾਨ ਨੇ ਸ਼ੁਰੂ ਕਰਵਾਈ। ਇਸ ਸਬੰਧ ਦੇ ਵਿਚ ਜਾਣਕਾਰੀ ਦਿੰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੇ ਖਾਤੇ ਵਿਚ ਪੇਮੈਂਟ ਨਾਲ ਦੀ ਨਾਲ ਪਾਈ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨਾ ਸੁੱਕਾ ਲੈ ਕੇ ਆਉਣ ਤਾਂ ਕਿ ਕਿਸੇ ਨੂੰ ਕੋਈ ਸਮੱਸਿਆ ਨਾ ਆ ਸਕੇ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀ ਰਾਜਪੁਰਾ ਵਿਖੇ ਫੜਾਂ ਦੀ ਕੋਈ ਸਮੱਸਿਆ ਨਹੀਂ ਹੈ।