ਜੰਡਿਆਲਾ ਗੁਰੂ (ਅੰਮ੍ਰਿਤਸਰ),1 ਅਕਤੂਬਰ (ਅੰਮ੍ਰਿਤਪਾਲ ਸਿੰਘ)- ਬਠਿੰਡਾ-ਅੰਮ੍ਰਿਤਸਰ ਹਾਈਵੇ ’ਤੇ ਬੰਡਾਲਾ ਨੇੜੇ ਅੱਜ ਇਕ ਟਰੱਕ ਅਤੇ ਸਕਾਰਪੀਓ ਗੱਡੀ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਟੱਕਰ ਤੋਂ ਬਾਅਦ ਸਕਾਰਪੀਓ ਗੱਡੀ ਨੂੰ ਅੱਗ ਲੱਗ ਗਈ, ਜਿਸ ਕਾਰਨ ਗੱਡੀ ਸਵਾਰ ਵਿਅਕਤੀ ਦੇ ਜ਼ਿੰਦਾ ਸੜ ਜਾਣ ਦੀ ਸੂਚਨਾ ਮਿਲੀ ਹੈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਹਾਦਸੇ ਦੇ ਕਾਰਨਾਂ ਅਤੇ ਮ੍ਰਿਤਕ ਦੀ ਪਛਾਣ ਸਬੰਧੀ ਅਜੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।