02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਅਨਾਜ ਦੀ ਲਿਫਟਿੰਗ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ

ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਚ ਅਨਾਜ ਦੀ ਲਿਫਟਿੰਗ ਦਾ ਮੁੱਦਾ ਮੁੜ ਉੱਠਣ ਦਰਮਿਆਨ...

ਅਜੀਤ ਡੈਸਕ 02-10-2026

ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਚ ਅਨਾਜ ਦੀ ਲਿਫਟਿੰਗ ਦਾ ਮੁੱਦਾ ਮੁੜ ਉੱਠਣ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਪੰਜਾਬ ਵਿਚੋਂ 15 ਲੱਖ ਮੀਟਰਕ ਟਨ ਕਣਕ ਅਤੇ 6 ਲੱਖ ਮੀਟਰਕ ਟਨ ਚੌਲ ਦੀ ਤੁਰੰਤ ਲਿਫਟਿੰਗ ਕਰਵਾਉਣ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਮਾਨ ਨੇ ਇਸ ਤੋਂ ਪਹਿਲਾਂ ਸਤੰਬਰ ਮਹੀਨੇ ਵਿਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਪੱਤਰ ਲਿਖ ਕੇ 15 ਲੱਖ ਮੀਟਰਕ ਟਨ ਚੌਲ ਅਤੇ 10 ਤੋਂ 12 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਦੀ ਮੰਗ ਕੀਤੀ ਸੀ।

ਪੰਜਾਬ ਸਰਕਾਰ ਮੁਤਾਬਕ, ਸਤੰਬਰ ਦੌਰਾਨ ਹੁਣ ਤੱਕ ਸੂਬੇ ਵਿਚੋਂ ਸਿਰਫ਼ 8.30 ਲੱਖ ਮੀਟਰਕ ਟਨ ਚੌਲ ਅਤੇ 4.30 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਸਕੀ ਹੈ। ਲਿਫਟਿੰਗ ਦੀ ਹੌਲੀ ਰਫ਼ਤਾਰ ਕਾਰਨ ਸੂਬੇ ਵਿਚ ਅਨਾਜ ਦੇ ਭੰਡਾਰਨ ਨੂੰ ਲੈ ਕੇ ਚਿੰਤਾ ਵਧ ਰਹੀ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 1 ਤੋਂ 10 ਅਕਤੂਬਰ ਤੱਕ 6 ਲੱਖ ਮੀਟਰਕ ਟਨ ਚੌਲ ਅਤੇ ਪੂਰੇ ਅਕਤੂਬਰ ਮਹੀਨੇ ਦੌਰਾਨ 15 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਯਕੀਨੀ ਬਣਾਉਣ ਲਈ ਤੁਰੰਤ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ।
 

 

 

ਪਿਛਲੀ ਖ਼ਬਰ ਐੱਸ.ਆਈ.ਆਰ. ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ ਅਗਲੀ ਖ਼ਬਰ ਬੀਬਾ ਰੂਪ ਕੌਰ ਸੰਧੂ ਨੇ ਵੀਡੀਓ ਬਿਆਨ ਰਾਹੀਂ ਕੀਤਾ ਮੁੜ ਖੁਲਾਸਾ, ਕਿਹਾ- 9 ਅਕਤੂਬਰ ਨੂੰ ਜਥੇਦਾਰ ਨਾਲ ਕਰਾਂਗੀ ਸਬੂਤਾਂ...