ਚੰਡੀਗੜ੍ਹ, 3 ਅਕਤੂਬਰ- ਸੂਬੇ ਦੇ ਨਵੇਂ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਅਹੁਦਾ ਦਿੱਤੇ ਜਾਣ ’ਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਕ ਪੋਸਟ ਸਾਂਝੀ ਕਰ ਲਿਖਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ।
ਮਾਣਯੋਗ ਕਾਂਗਰਸ ਪ੍ਰਧਾਨ ਸ੍ਰੀ ਮੱਲਿਕ ਅਰਜੁਨ ਖੜਗੇ ਜੀ, ਸ੍ਰੀਮਤੀ ਸੋਨੀਆ ਗਾਂਧੀ ਜੀ, ਸ੍ਰੀ ਰਾਹੁਲ ਗਾਂਧੀ ਜੀ, ਸ੍ਰੀਮਤੀ ਪ੍ਰਿਯੰਕਾ ਗਾਂਧੀ ਜੀ, ਸ੍ਰੀ ਕੇ.ਸੀ. ਵੇਣੂਗੋਪਾਲ ਜੀ, ਪੰਜਾਬ ਕਾਂਗਰਸ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ ਅਤੇ ਸਮੂਹ ਸੀਨੀਅਰ ਕਾਂਗਰਸੀ ਆਗੂਆਂ ਦਾ ਮੇਰੇ ’ਤੇ ਭਰੋਸਾ ਜਤਾਉਣ ਲਈ ਦਿਲੋਂ ਧੰਨਵਾਦ।
ਇਹ ਜ਼ਿੰਮੇਵਾਰੀ ਮੇਰੇ ਲਈ ਸਿਰਫ਼ ਇਕ ਅਹੁਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਅਤੇ ਕਾਂਗਰਸ ਦੇ ਹਰ ਵਰਕਰ ਪ੍ਰਤੀ ਇਕ ਵੱਡੀ ਜ਼ਿੰਮੇਵਾਰੀ ਹੈ।
ਮੈਂ ਪੂਰੀ ਇਮਾਨਦਾਰੀ, ਸਮਰਪਣ ਅਤੇ ਦ੍ਰਿੜ੍ਹਤਾ ਨਾਲ ਪੰਜਾਬ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨ ਲਈ ਵਚਨਬੱਧ ਹਾਂ।
ਆਓ, ਸਾਰੇ ਮਿਲ ਕੇ ਪੰਜਾਬ ਦੇ ਹੱਕਾਂ, ਤਰੱਕੀ ਅਤੇ ਬਿਹਤਰ ਭਵਿੱਖ ਲਈ ਇਕਜੁੱਟ ਹੋ ਕੇ ਕੰਮ ਕਰੀਏ।